Saturday, April 26

ਆਰਮੀ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ 12 ਤੋਂ 15 ਸਤੰਬਰ ਤੱਕ

  • ਸੀ.ਜੀ. ਕੰਪਲੈਕਸ ਲੁਧਿਆਣਾ ‘ਚ ਹੋਣ ਵਾਲੀ ਭਰਤੀ ਰੈਲੀ ‘ਚ ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਰੂਪਨਗਰ ਜ਼ਿਲ੍ਹਿਆਂ ਤੋਂ ਕਰੀਬ 2000 ਨੌਜਵਾਨ ਲੈਣਗੇ ਹਿੱਸਾ

ਲੁਧਿਆਣਾ, (ਸੰਜੇ ਮਿੰਕਾ) – ਡਾਇਰੈਕਟਰ ਭਰਤੀ, ਕਰਨਲ ਐਸ. ਕੇ. ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 12 ਤੋਂ 15 ਸਤੰਬਰ, 2023 ਤੱਕ ਆਰਮੀ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਸਥਾਨਕ ਸੀ.ਜੀ. (ਕੈਂਪਿੰਗ ਗਰਾਊਂਡ) ਕੰਪਲੈਕਸ, ਲੁਧਿਆਣਾ ਵਿਖੇ ਕੀਤਾ ਜਾ ਰਿਹਾ ਹੈ। ਕਰਨਲ ਐਸ.ਕੇ. ਸਿੰਘ ਨੇ ਅੱਗੇ ਦੱਸਿਆ ਕਿ ਆਰਮੀ ਅਗਨੀਵੀਰ ਭਰਤੀ ਰੈਲੀ ਵਿੱਚ ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਰੂਪਨਗਰ ਜ਼ਿਲ੍ਹਿਆਂ ਤੋਂ ਲਗਭਗ 2000 ਉਮੀਦਵਾਰ ਹਿੱਸਾ ਲੈਣਗੇ। ਉਨ੍ਹਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਆਗਾਮੀ ਰੈਲੀ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਭਰਤੀ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਦੇਸ਼ ਸੇਵਾ ਵਿੱਚ ਯੋਗਦਾਨ ਪਾਉਣ ਲਈ ਸੁਨਹਿਰਾ ਮੌਕਾ ਹਾਸਲ ਕੀਤਾ ਜਾ ਸਕੇ।

About Author

Leave A Reply

WP2Social Auto Publish Powered By : XYZScripts.com