Friday, March 21

ਆਰ.ਟੀ.ਏ. ਵਲੋਂ ਲੁਧਿਆਣਾ ਦੀ ਹਦੂਦ ਅੰਦਰ ਅਚਨਚੇਤ ਚੈਕਿੰਗ ਦੌਰਾਨ ਵੱਖ-ਵੱਖ 15 ਵਾਹਨਾਂ ਦੇ ਚਾਲਾਨ

ਲੁਧਿਆਣਾ, (ਸੰਜੇ ਮਿੰਕਾ) – ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਮਿਤੀ 09-09-2023 ਨੂੰ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਵਿਸ਼ਕਰਮਾ ਚੌਂਕ ਤੋਂ ਟਿੱਬਾ ਚੌਂਕ ਅਤੇ ਢੇਹਲੋਂ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 10 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 04 ਟਰੱਕ, 02 ਟਿੱਪਰ, 03 ਕੈਂਟਰ, 01 ਛੋਟਾ ਹਾਥੀ -ਓਵਰਲੋਡ, ਬਾਡੀ ਆਲਟਰੇਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰੰਘਣਾ ਕਰਨ ਕਾਰਨ ਧਾਰਾ 207 ਅੰਦਰ ਬੰਦ ਕੀਤੇ ਅਤੇ 05 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚੋਂ 01 ਟਰੱਕ, 02 ਕੈਂਟਰ , 01 ਟਰੱਕ ਟਰਾਲਾ – ਬਨਾਂ ਦਸਤਾਵੇਜ਼ਾਂ, ਓਵਰਹਾਈਟ ਅਤੇ ਐਚ.ਐਸ.ਆਰ.ਪੀ. ਪਲੇਟਾਂ  ਕਰਕੇ ਚਲਾਨ ਕੀੇਤੇ ਗਏ। ਸਕੱਤਰ ਆਰ.ਟੀ.ਏ. ਲੁਧਿਆਣਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਆਏ ਦਿਨ ਓਵਰਲੋਡਿਂਗ ਜਾਂ ਟ੍ਰੈਫਿਕ ਨੀਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਸਕੱਤਰ ਆਰ.ਟੀ.ਏ ਵੱਲੋਂ ਮੁੜ ਇਹ ਚਿਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਅਤੇ ਬਿਨਾਂ ਐਚ.ਐਸ.ਆਰ.ਪੀ ਪਲੇਟਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜ਼ੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

About Author

Leave A Reply

WP2Social Auto Publish Powered By : XYZScripts.com