Friday, May 9

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰਾਂ ‘ਤੇ ਪਾਬੰਦੀ ਹੁਕਮ ਜਾਰੀ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ, ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਥਾਵਾਂ ‘ਤੇ ਹੁੱਕਾ ਬਾਰ ਚਲਾਏ ਜਾ ਰਹੇ ਹਨ ਜਿਨ੍ਹਾਂ ਅੰਦਰ ਤੰਬਾਕੂ, ਸਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਇਲੈਕਟ੍ਰਿਕ ਸਿਗਰਟ ਜੋ ਆਮ ਦੁਕਾਨਾਂ ‘ਤੇ ਵਿਕ ਰਹੀ ਹੈ ਜੋਕਿ ਮਨੁੱਖੀ ਸਰੀਰ ਲਈ ਕਾਫੀ ਘਾਤਕ ਹਨ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪੈਦਾ ਹੈ। ਇਸ ਲਈ ਮਨੁੱਖੀ ਸਰੀਰ ਨੂੰ ਘਾਤਕ ਬਿਮਾਰੀਆਂ ਅਤੇ ਵਿਸੇਸ਼ ਤੌਰ ‘ਤੇ ਨੌਜਵਾਨ ਵਰਗ ਨੂੰ ਅਜਿਹੇ ਨਸ਼ਿਆਂ ਤੋ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜਰੂਰਤ ਹੈ। ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ, ਪੀ.ਪੀ.ਐਸ. ਵੱਲੋਂ ਆਪਣੇ ਹੁਕਮਾਂ ਵਿੱਚ ਕਿਹਾ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਜੋ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ਅਤੇ ਇਲੈਕਟ੍ਰਿਕ ਸਿਗਰਟ (ਵੇਬ) ਲੋਕਲ ਮਾਰਕੀਟ ਅੰਦਰ ਵੇਚਣ ‘ਤੇ ਪਬਲਿਕ ਹਿੱਤ ਵਿੱਚ ਲਗਾਈ ਜਾਂਦੀ ਹੈ, ਉਲੰਘਣਾ ਕਰਨ ਵਾਲਿਆਂ  ਖਿਲਾਫ਼ ਧਾਰਾ 108, 269 ਅਤੇ 270 ਭਾ: ਦੰਡ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਪਾਬੰਦੀ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

About Author

Leave A Reply

WP2Social Auto Publish Powered By : XYZScripts.com