
ਲੁਧਿਆਣਾ (ਸੰਜੇ ਮਿੰਕਾ) – ਖੇਤਰੀ ਟਰਾਂਸਪੋਰਟ ਅਥਾਰਟੀ, ਲੁਧਿਆਣਾ ਵਲੋਂ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਅੰਬਾਲਾ ਰੋੜ ਤੋਂ ਸਾਹਣੇਵਾਲ ਦੀਆਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 02 ਕੈਂਟਰ, 05 ਟਰੱਕ ਸ਼ਾਮਲ ਸਨ। ਇਸ ਤੋਂ ਇਲਾਵਾ 08 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚੋਂ 02 ਕੈਂਟਰ, 04 ਟਰੱਕ, 02 ਟਿੱਪਰ ਸਨ। ਆਰ.ਟੀ.ਏ. ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਨੇ ਦੁਹਰਾਇਆ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।