Saturday, May 10

ਸਿਵਲ ਸਰਜਨ ਵੱਲੋ ਆਯੂਸ਼ਮਾਨ ਭਾਰਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜਾਗਰੂਕਤਾ ਰਿਕਸ਼ਾ ਰਵਾਨਾ

ਲੁਧਿਆਣਾ (ਸੰਜੇ ਮਿੰਕਾ) ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਅਧੀਨ ਕਵਰ ਕਰਨ ਲਈ ਅਤੇ ਆਯੂਸ਼ਮਾਨ ਭਾਰਤ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਦਫਤਰ ਵਿਚੋ ਈ ਰਿਕਸ਼ਾ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ।ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾ ਵਿਵੇਕ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋ ਆਯੂਸ਼ਮਾਨ ਸਕੀਮ ਸਬੰਧੀ ਜਾਗਰੂਕਤਾ ਪੈਦਾ ਕਰਨ ਸਬੰਧੀ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਅੱਜ ਈ ਰਿਕਸ਼ਾ ਰਾਹੀ ਸ਼ਹਿਰ ਦੇ ਵੱਖ ਵੱਖ ਇਲਾਕਿਆ ਦੇ ਵਿਚ ਮੁਨਾਦੀ ਕਰਵਾਈ ਜਾ ਰਹੀ ਹੈ ਤਾਂ ਜ਼ੋ ਵੱਧ ਤੋ ਵੱਧ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਮਿਲ ਸਕੇ। ਡਿਪਟੀ ਮੈਡੀਕਲ ਕਮਿਸ਼ਨਰ ਡਾ ਅਮਰਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਇਸ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਉਣ ‘ਤੇ ਵਿਚਾਰ ਕਰ ਰਹੀ ਹੈ।ਉਨਾ ਦੱਸਿਆ ਕਿ ਲੁਧਿਆਣਾ ਵਿੱਚ ਇਸ ਸਕੀਮ ਅਧੀਨ ਕਰੀਬ 478842 ਲੱਖ ਪਰਿਵਾਰ ਆਉਂਦੇ ਹਨ ਅਤੇ ਜਿਲੇ ਦੇ 97 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ ਜਿਨਾਂ ਵਿੱਚ ਇਸ ਸਕੀਮ ਦੀ ਕਵਰੇਜ ਅਧੀਨ ਇਲਾਜ ਲਈ 1579 ਟ੍ਰਰੀਟਮੈਂਟ ਪੈਕੇਜ ਉਪਲੱਬਧ ਹਨ। ਇਸ ਤੋਂ ਇਲਾਵਾ ਇਸ ਸਕੀਮ ਦੇ ਲਾਭਪਾਤਰੀ ਪੂਰੇ ਭਾਰਤ ਵਿੱਚ ਕਿਤੇ ਵੀ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਸਹੂਲਤਾਂ ਲੈ ਸਕਦੇ ਹਨ। ਉਨਾਂ ਦੱਸਿਆ ਕਿ ਮੌਜੂਦਾ ਸਮੇਂ ਸਮਾਰਟ ਰਾਸ਼ਨ ਕਾਰਡ ਧਾਰਕ, ਜੇ—ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰ ਅਤੇ ਸਮਾਜਿਕ—ਆਰਥਿਕ ਜਾਤੀ ਜਨਗਣਨਾ (ਐਸ।ਈ।ਸੀ।ਸੀ।) 2011 ਅਧੀਨ ਸੂਚੀਬੱਧ ਪਰਿਵਾਰ ਇਸ ਸਕੀਮ ਤਹਿਤ ਕਵਰ ਹਨ। ਆਯੂਸ਼ਮਾਨ ਈ ਕਾਰਡ ਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਕਾਰਡ ਤੁਹਾਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਅਧੀਨ ਸਾਰੇ ਲਾਭ ਲੈਣ ਵਿਚ ਸਹਾਇਤਾ ਪ੍ਰਦਾਨ ਕਰਦਾ ਹੈ। ਇਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਦੇ ਸਾਰੇ ਮੈਬਰਾਂ ਨੂੰ ਸਮੂਹਿਕ ਰੂਪ ਨਾਲ ਹਸਪਤਾਲ ਵਿਚ ਹਰ ਸਾਲ ਪੰਜ ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਉਣ ਦੀ ਸਹੂਲਤ ਦਿੰਦਾ ਹੈ।ਉਨਾ ਦੱਸਿਆ ਕਿ ਇਸਦਾ ਲਾਭ ਦੇਸ਼ ਭਰ ਦੇ ਕਿਸੇ ਵੀ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਦਾਖਲ ਹੌਣ ਦੀ ਸੂਰਤ ਵਿਚ ਲਿਆ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com