Saturday, May 10

ਵਿਧਾਇਕ ਛੀਨਾ ਵਲੋਂ ਵਾਰਡ ਨੰਬਰ 35 ‘ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

  • ਕਿਹਾ! 18 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਜਲਦ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਮਿਲੇਗਾ ਨਿਰਵਿਘਨ ਪਾਣੀ

ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 35 ਅਧੀਨ ਡਾਬਾ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦੇ ਨਿਰਮਾਣਾ ਕਾਰਜ਼ਾਂ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਕਰੀਬ 18 ਲੱਖ ਰੁਪਏ ਦੀ ਲਾਗਤ ਵਾਲੇ ਇਸ ਟਿਊਬਵੈੱਲ ਦੀ ਸਪਲਾਈ ਸ਼ੁਰੂ ਹੋਣ ਨਾਲ ਇਲਾਕੇ ਵਿੱਚ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਕਈ ਸਾਲਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਹੁਣ ਬੂਰ ਪਿਆ ਹੈ। ਇਸ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਛੀਨਾ ਨੇ ਕਿਹਾ ਪਾਣੀ ਦੀ ਸੁਚਾਰੂ ਸਪਲਾਈ ਤੋਂ ਬਿਨ੍ਹਾਂ ਇਲਾਕੇ ਦੇ ਲੋਕਾਂ ਨੂੰ ਬੇਹੱਦ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਸ ਪ੍ਰੋਜੈਕਟ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਲਾਕੇ ਦੇ ਲੋਕ ਪਾਣੀ ਦੀ ਸਮੱਸਿਆ ਕਾਰਨ ਪ੍ਰੇਸ਼ਾਨ ਸਨ ਅਤੇ ਟੈਂਕਰ ਮੰਗਵਾ ਕੇ ਗੁਜ਼ਾਰਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਖਾਸ ਕਰਕੇ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਨ੍ਹਾਂ ਦਾ ਕਾਫੀ ਸਾਰਾ ਕੀਮਤੀ ਸਮਾਂ ਪਾਣੀ ਪ੍ਰਬੰਧਨ ਵਿੱਚ ਖਰਾਬ ਹੋ ਜਾਂਦਾ ਸੀ।

About Author

Leave A Reply

WP2Social Auto Publish Powered By : XYZScripts.com