Thursday, March 13

ਪ੍ਰਸ਼ਾਸਨ ਅਤੇ ਐਨ.ਜੀ.ਓ. ਵੱਲੋਂ ਵੋਟਿੰਗ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਚੋਣ ਦਫ਼ਤਰ ਅਤੇ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ) ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਆਪਣੀ ਮੁਹਿੰਮ ‘ਆਈ ਵੋਟ ਆਈ ਲੀਡ’ ਤਹਿਤ ਸ਼ਹਿਰ ਦੇ ਨਾਗਰਿਕਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੁਹਿੰਮ ਤਹਿਤ ਚੋਣ ਦਫ਼ਤਰ ਅਤੇ ਇਨੀਸ਼ੀਏਟਰਜ਼ ਆਫ਼ ਚੇਂਜ ਦੀ ਟੀਮ ਨੇ ਲੋਕਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਅਤੇ ਜਾਗਰੂਕ ਕਰਨ ਲਈ ਰੱਖ ਬਾਗ ਵਿੱਚ ਨੁੱਕੜ ਨਾਟਕ ਦਾ ਆਯੋਜਨ ਕੀਤਾ। ਸ਼ਹਿਰ ਦੇ ਨੌਜਵਾਨ ਵਲੰਟੀਅਰਾਂ ਗੋਕੁਲ ਮਲਿਕ, ਹਰਪਾਲ ਕੌਰ, ਕ੍ਰਿਪਾ, ਮਿਸਤੀ, ਸਾਤਵਿਕ, ਹਰਸ਼, ਨਮਨ, ਜੁਗਾੜ, ਰੇਨਾ ਅਤੇ ਹਿਮਾਂਸ਼ੂ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਚੋਣ ਦਫ਼ਤਰ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਈ.ਵੀ.ਐਮ. ਅਤੇ ਵੀ.ਵੀ. ਪੈਟ ਦਾ ਡੈਮੋ ਵੀ ਦਿੱਤਾ। ਐਨ.ਜੀ.ਓ ਦੇ ਟਰੱਸਟੀ ਮਿਥਿਲ ਗੋਇਲ ਨੇ ਕਿਹਾ ਕਿ ਵੱਧ ਤੋਂ ਵੱਧ ਉਤਪਾਦਕਤਾ ਅਤੇ ਮਜ਼ਬੂਤ ਲੋਕਤੰਤਰ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਲੋੜ ਹੈ।

About Author

Leave A Reply

WP2Social Auto Publish Powered By : XYZScripts.com