Wednesday, March 12

ਲੋਕ ਸਭਾ ਚੋਣਾਂ 2024: ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੇ ਦਾਖਾ ‘ਚ ਫਲੈਗ ਮਾਰਚ ਕੀਤਾ

  • ਐਸ.ਡੀ.ਐਮ. ਦੀਪਕ ਭਾਟੀਆ ਵਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ

 ਲੁਧਿਆਣਾ, (ਸੰਜੇ ਮਿੰਕਾ) –  1 ਜੂਨ ਨੂੰ ਵੋਟਿੰਗ ਵਾਲੇ ਦਿਨ ਤੋਂ ਪਹਿਲਾਂ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਉਪ ਮੰਡਲ ਮੈਜਿਸਟਰੇਟ ਦੀਪਕ ਭਾਟੀਆ ਅਤੇ ਡੀ ਐਸ ਪੀ  ਦਾਖਾ ਜਸਵਿੰਦਰ ਸਿੰਘ ਨੇ ਮੰਗਲਵਾਰ ਨੂੰ ਦਾਖਾ ਦੇ ਰੁਝੇਵਿਆਂ ਵਾਲੇ ਇਲਾਕਿਆਂ ਵਿੱਚ ਫਲੈਗ ਮਾਰਚ ਦੀ ਅਗਵਾਈ ਕੀਤੀ। ਸ਼ਹਿਰ ਦੇ ਅੰਦਰਲੇ ਇਲਾਕਿਆਂ ਵਿੱਚ ਫਲੈਗ ਮਾਰਚ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ    ਐਸ ਡੀ ਐਮ ਭਾਟੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ।  ਭਾਟੀਆ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਟੀਆ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਸੱਦਾ ਦਿੱਤਾ ਅਤੇ ਹਰੇਕ ਵਿਅਕਤੀ 1 ਜੂਨ 2024 ਨੂੰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਲਾਕੇ ਦੇ ਐਂਟਰੀ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਨੂੰ ਵਿਸ਼ੇਸ਼ ਜ਼ੋਨਾਂ ਵਿੱਚ ਵੰਡਿਆ ਗਿਆ ਹੈ।  ਬਾਅਦ ਵਿੱਚ, ਭਾਟੀਆ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਵਿੱਚ ਉਨ੍ਹਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ।

About Author

Leave A Reply

WP2Social Auto Publish Powered By : XYZScripts.com