Thursday, March 13

ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ

  •  ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਲੁਧਿਆਣਾ,(ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਬਾਲ ਭਿੱਖਿਆ ਦਾ ਖਾਤਮਾ ਕਰਦਿਆਂ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਉਣਾ, ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਹੈ। ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਇਸ ਮਾੜੀ ਪ੍ਰਥਾ ਦੀ ਜੜ੍ਹਾਂ ਤੋਂ ਪਛਾਣ ਕਰਨ ਲਈ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਰਣਨੀਤੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਪ੍ਰਸ਼ਾਸ਼ਨ, ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਜ਼ਿਲ੍ਹੇ ਵਿੱਚੋਂ ਇਸ ਕੋਹੜ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰਸਾਹਨੀ ਨੇ ਇਹ ਵੀ ਸੁਝਾਅ ਦਿੱਤਾ ਕਿ ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਨੂੰ ਸਮੁੱਚੇ ਵਿਕਾਸ ਲਈ ਆਪਣੀ ਰਚਨਾਤਮਕਤਾ ਅਤੇ ਕਲਪਨਾ ਨੂੰ ਵਿਕਸਤ ਕਰਨ ਲਈ ਖੇਡਾਂ, ਸੰਗੀਤ ਅਤੇ ਪੇਂਟਿੰਗ ਵਰਗੀਆਂ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਬਚਾਏ ਗਏ ਬੱਚਿਆਂ ਲਈ ਸ਼ਾਮ ਦੀਆਂ ਕਲਾਸਾਂ, ਜ਼ਿਲ੍ਹਾ ਪ੍ਰੀਸ਼ਦ ਦੀ ਮੈਂਬਰਸ਼ਿਪ ਅਤੇ ਕੌਂਸਲ ਦੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਸ਼ਮੂਲੀਅਤ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਰੈੱਡ ਕਰਾਸ ਦੇ ਸਕੱਤਰ ਨਵਨੀਤ ਜੋਸ਼ੀ, ਸਮਾਜ ਸੇਵੀ ਜੀਨਾ ਸਹਾਰਨ, ਸੁਖਮਿੰਦਰ ਸਿੰਘ ਕੈਰੋਂ, ਜੈਸਮੀਨ ਪਾਹਵਾ, ਨਿਧੀ ਗੁਪਤਾ, ਕਿਰਨਜੀਤ ਗਿੱਲ ਅਤੇ ਹੋਰ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com