ਲੁਧਿਆਣਾ, (ਸੰਜੇ ਮਿੰਕਾ) – ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਕੰਮਕਾਜ ਬਾਰੇ ਸੈਕਟਰ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਾਣੂ ਕਰਵਾਉਣ ਲਈ, ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓ) ਨੇ ਆਪੋ-ਆਪਣੇ ਹਲਕਿਆਂ ਵਿੱਚ ਇੱਕ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ। ਇਹ ਸੈਸ਼ਨ ਲੁਧਿਆਣਾ ਪੂਰਬੀ, ਲੁਧਿਆਣਾ ਉੱਤਰੀ, ਸਮਰਾਲਾ, ਰਾਏਕੋਟ ਅਤੇ ਜਗਰਾਉਂ ਹਲਕਿਆਂ ਵਿੱਚ ਕਰਵਾਏ ਗਏ। ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ-ਕਮ-ਏ.ਆਰ.ਓ ਲੁਧਿਆਣਾ ਪੂਰਬੀ ਚੇਤਨ ਬੰਗੜ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਈ.ਵੀ.ਐਮ. ਦੇ ਕੰਮਕਾਜ ਬਾਰੇ ਸੈਕਟਰ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਾਗਰੂਕ ਕਰਨ ਲਈ ਸਿਖਲਾਈ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੈਕਟਰ ਅਫਸਰ ਅਤੇ ਸੁਪਰਵਾਈਜ਼ਰ ਵੋਟਿੰਗ ਦੌਰਾਨ ਪ੍ਰੀਜ਼ਾਈਡਿੰਗ ਅਫਸਰਾਂ ਦੀ ਸਹਾਇਤਾ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਈ.ਵੀ.ਐਮ. ਦੇ ਕੰਮਕਾਜ ਬਾਰੇ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।ਇਸ ਮੰਤਵ ਲਈ ਚੋਣ ਕਮਿਸ਼ਨ ਵੱਲੋਂ ਵੱਖਰੀ ਈ.ਵੀ.ਐਮ. ਮੁਹੱਈਆ ਕਰਵਾਈ ਜਾਂਦੀ ਹੈ ਅਤੇ ਉਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਹੀ ਸਿਖਲਾਈ ਦਿੱਤੀ ਜਾਂਦੀ ਹੈ।ਇਸੇ ਤਰ੍ਹਾਂ ਲੁਧਿਆਣਾ ਉੱਤਰੀ, ਸਮਰਾਲਾ, ਰਾਏਕੋਟ ਅਤੇ ਜਗਰਾਉਂ ਹਲਕਿਆਂ ਵਿੱਚ ਸਿਖਲਾਈ ਸੈਸ਼ਨ ਕਰਵਾਏ ਗਏ। ਇਸ ਸਬੰਧੀ ਬਾਕਾਇਦਾ ਟਰੇਨਿੰਗ ਸੈਸ਼ਨ ਆਯੋਜਿਤ ਕੀਤੇ ਜਾਣ ਦੀ ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ।
Previous Article150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ
Related Posts
-
एनजीओ आस एहसास की निदेशक, मैडम रुचि कौर बावा ने वर्ल्ड प्रेस फ्रीडम डे पर युवाओं को मीडिया साक्षरता से जोड़ा
-
पहलगाम घटना के विरोध में पंजाब व्यापार मंडल ने आज समूह व्यापारियों के साथ काली पट्टियां बांधकर मनाया काला दिवस
-
ਲੁਧਿਆਣਾ ਪੱਛਮੀ ਉਪ-ਚੋਣਪ੍ਰਸਤਾਵਿਤ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਖੇ ਡੀ.ਸੀ ਅਤੇ ਸੀ.ਪੀ ਨੇ ਤਿਆਰੀ ਦਾ ਜਾਇਜ਼ਾ ਲਿਆ