Wednesday, March 12

ਮਾਰਕਫੈੱਡ ਦੇ ਐਮ.ਡੀ. ਅਤੇ ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀਆਂ ‘ਚ ਕਣਕ ਦੇ ਖਰੀਦ ਕਾਰਜ਼ਾਂ ਦੀ ਸਮੀਖਿਆ

  • ਲੁਧਿਆਣਾ ‘ਚ ਕਿਸਾਨਾਂ ਨੂੰ 467.6 ਕਰੋੜ ਰੁਪਏ ਦੀ ਅਦਾਇਗੀ

ਲੁਧਿਆਣਾ, (ਸੰਜੇ ਮਿੰਕਾ)- ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਰਕਬਾ, ਹਠੂਰ ਅਤੇ ਕਮਾਲਪੁਰਾ ਦਾਣਾ ਮੰਡੀਆਂ ਵਿੱਚ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀ ਸਹੂਲਤ ਲਈ ਤੁਰੰਤ ਖਰੀਦ ਅਤੇ ਲਿਫਟਿੰਗ ‘ਤੇ ਜ਼ੋਰ ਦਿੱਤਾ। ਅਨਾਜ ਮੰਡੀਆਂ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਸਾਨਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕਰਦਿਆਂ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਲਿਆਂਦੀ ਗਈ ਕਣਕ ਨੂੰ ਬਿਨਾਂ ਕਿਸੇ ਔਕੜ ਦੇ ਤੁਰੰਤ ਖਰੀਦੇ ਜਾਣ ਨੂੰ ਯਕੀਨੀ ਬਣਾਉਣ ਲਈ ਇੱਕ ਪ੍ਰਭਾਵੀ ਵਿਧੀ ਪਹਿਲਾਂ ਹੀ ਵਿਕਸਤ ਕੀਤੀ ਗਈ ਹੈ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਮੇਂ ਸਿਰ ਮੰਡੀਆਂ ਵਿੱਚੋਂ ਜਿਣਸ ਦੀ ਲਿਫਟਿੰਗ ਯਕੀਨੀ ਬਣਾਉਣ ਤਾਂ ਜੋ ਬੇਲੋੜੀ ਸਟੋਰੇਜ ਸਬੰਧੀ ਸਮੱਸਿਆਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਨਮੀ ਦੀ ਮਾਤਰਾ ਵੀ 12 ਪ੍ਰਤੀਸ਼ਤ ਦੇ ਨਿਰਧਾਰਤ ਮਾਪਦੰਡ ਦੇ ਅੰਦਰ ਪਾਈ ਗਈ ਹੈ। ਐਮ. ਡੀ. ਗਿਰੀਸ਼ ਦਿਆਲਨ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੁਧਿਆਣਾ ਵਿੱਚ ਕਰੀਬ 8.11 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚੋਂ 302392.3 ਮੀਟਰਿਕ ਟਨ ਕਣਕ ਪਹਿਲਾਂ ਹੀ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ 249722 ਮੀਟਰਿਕ ਟਨ ਕਣਕ ਦੀ ਵੀ ਖਰੀਦ ਕੀਤੀ ਗਈ ਹੈ। ਲੁਧਿਆਣਾ ਵਿੱਚ ਕਿਸਾਨਾਂ ਨੂੰ 467.6 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਕਾਰਜ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।

About Author

Leave A Reply

WP2Social Auto Publish Powered By : XYZScripts.com