Thursday, March 13

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਦਿਵਿਆਂਗ ਵੋਟਰਾਂ, 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਗਰਭਵਤੀ ਔਰਤਾਂ ਨੂੰ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਸਾਰੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਜਾਵੇ

  • ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

ਲੁਧਿਆਣਾ, (ਸੰਜੇ ਮਿੰਕਾ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗ ਵੋਟਰਾਂਂ, 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਅਤੇ ਗਰਭਵਤੀ ਔਰਤਾਂ ਦੀ ਸਰਗਰਮ ਭਾਈਵਾਲੀ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਜ਼ਰੂਰੀ ਸਹਾਇਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਪੋਲਿੰਗ ਬੂਥਾਂ ਦੀ ਜਾਂਚ ਕਰਨ, ਜਿਸ ਵਿੱਚ ਉੱਥੇ ਵ੍ਹੀਲਚੇਅਰ ਦੀ ਸਹੂਲਤ, ਰੈਂਪ ਅਤੇ ਰੇਲਿੰਗ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੀ ਸਹੀ ਪਹੁੰਚ ਅਤੇ ਸ਼ੈਲਟਰ ਸ਼ਾਮਲ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਦੇ ਨਾਲ ਦਿਵਿਆਂਗਜਨਾਂ ਲਈ ਨਿਗਰਾਨ ਕਮੇਟੀ ਦੀ ਮੀਟਿੰਗ ਦੌਰਾਨ ਕਿਹਾ ਕਿ ਨੋਡਲ ਅਫ਼ਸਰ ਆਪੋ-ਆਪਣੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਤਾਲਮੇਲ ਕਰਕੇ ਸਾਰੇ ਪੋਲਿੰਗ ਬੂਥਾਂ ਵਿੱਚ ਸਹੂਲਤਾਂ ਦਾ ਮੁਆਇਨਾ ਕਰਕੇ ਰਿਪੋਰਟ ਦੇਣਗੇ। ਪੋਲਿੰਗ ਸਟੇਸ਼ਨਾਂ ‘ਤੇ ਦਿਵਿਆਂਗ ਵੋਟਰਾਂ ਅਤੇ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਲਈ ਵੱਖਰੀਆਂ ਕਤਾਰਾਂ ਬਣਾਈਆਂ ਜਾਣਗੀਆਂ ਅਤੇ ਹਰੇਕ ਪੋਲਿੰਗ ਬੂਥ ‘ਤੇ ਚਾਰ ਵਲੰਟੀਅਰ ਉਨ੍ਹਾਂ ਦੀ ਸਹਾਇਤਾ ਲਈ ਤਾਇਨਾਤ ਕੀਤੇ ਜਾਣਗੇ। ਕੁੱਲ 1410 ਪੋਲਿੰਗ ਸਥਾਨਾਂ ‘ਤੇ 2919 ਪੋਲਿੰਗ ਸਟੇਸ਼ਨ/ਬੂਥ ਹਨ। ਜ਼ਿਲ੍ਹੇ ਵਿੱਚ 16793 ਦਿਵਿਆਂਗ ਵੋਟਰ ਹਨ, ਗਿੱਲ ਹਲਕੇ ਵਿੱਚ ਸਭ ਤੋਂ ਵੱਧ 1899 ਦਿਵਿਆਂਗ ਵੋਟਰ ਹਨ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਖੇਤਰ ਵਿੱਚ ਸਭ ਤੋਂ ਘੱਟ 506 ਦਿਵਿਆਂਗ ਵੋਟਰ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਪੋਲਿੰਗ ਵਾਲੇ ਦਿਨ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਦੀ ਸਹੂਲਤ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਦਿਵਿਆਂਗ ਵੋਟਰਾਂ ਨੂੰ ਜਿੱਥੇ ਵੀ ਲੋੜ ਪਵੇ, ਪਿਕ ਐਂਡ ਡਰਾਪ (ਆਵਾਜਾਈ) ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਮੇਜਰ ਸਰੀਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ-2024 ਦੀਆਂ ਚੋਣਾਂ ਦੌਰਾਨ 70 ਫੀਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ ਅਤੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਦਿਵਿਆਂਗ ਵੋਟਰਾਂ ਲਈ ਜ਼ਿਲ੍ਹਾ ਆਈਕਨਜ਼, ਜਿਸ ਵਿੱਚ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰੀ ਅਸ਼ਵਨੀ ਕੁਮਾਰ, ਉਸਦੀ ਪਤਨੀ ਸ਼ਬਾਨਾ ਅਤੇ ਇੱਕ ਅੰਤਰਰਾਸ਼ਟਰੀ ਪੈਰਾ-ਟੇਬਲ ਟੈਨਿਸ ਖਿਡਾਰੀ ਸ਼ੁਭਮ ਵਧਵਾ ਸਮੇਤ ਨੇ ਵੀ ਸਾਰੇ ਦਿਵਿਆਂਗ ਵੋਟਰਾਂ ਨੂੰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

About Author

Leave A Reply

WP2Social Auto Publish Powered By : XYZScripts.com