Thursday, March 13

ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਦਾ ਕੰਮ ਇਸ ਹਫ਼ਤੇ ‘ਚ ਕਰ ਲਿਆ ਜਾਵੇ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਲੁਧਿਆਣਾ, (ਸੰਜੇ ਮਿੰਕਾ) – ਲੋਕ ਸਭਾ ਚੋਣਾਂ-2024 ਦੌਰਾਨ ਆਜ਼ਾਦ ਅਤੇ ਨਿਰਪੱਖ ਮਤਦਾਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਨੂੰ ਪ੍ਰਮੁੱਖ ਤਰਜੀਹ ਦੇਣ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਹਫ਼ਤੇ ਦੇ ਅੰਦਰ-ਅੰਦਰ ਜਮੀਨੀ ਪੱਧਰ ‘ਤੇ ਸਾਰੇ ਤੱਥਾਂ ਨੂੰ ਵਿਚਾਰ ਕੇ ਰਿਪੋਰਟ ਭੇਜਣ। ਚੋਣਾਂ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਸਬੰਧੀ ਰਿਪੋਰਟਾਂ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੇ ਚਰਿੱਤਰ, ਸੰਭਾਵੀ ਮਾਹੌਲ ਖਰਾਬ ਕਰਨ ਵਾਲੇ ਵਿਅਕਤੀਆਂ ਆਦਿ ਬਾਰੇ ਰਿਪੋਰਟਾਂ ਵੀ ਤਿਆਰ ਕੀਤੀਆਂ ਜਾਣ ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਏ.ਆਰ.ਓਜ਼ ਰੁਪਿੰਦਰ ਪਾਲ ਸਿੰਘ, ਅੰਕੁਰ ਮਹਿੰਦਰੂ, ਓਜਸਵੀ ਅਲੰਕਾਰ, ਪਰਮਦੀਪ ਸਿੰਘ, ਚੇਤਨ ਬੰਗੜ, ਨਵਨੀਤ ਬੱਲ, ਅੰਕੁਰ ਮਹਿੰਦਰੂ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com