Thursday, March 13

ਹਲਕਾ 062 – ਆਤਮ ਨਗਰ ਅਧੀਨ ਡਾ. ਅੰਬੇਡਕਰ ਨਗਰ ‘ਚ ਨਵੇਂ ਯੋਗ ਵੋਟਰਾਂ ਨੂੰ ਚੋਣਾਂ ‘ਚ ਸਰਗਰਮ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ

ਲੁਧਿਆਣਾ, (ਸੰਜੇ ਮਿੰਕਾ) – ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦਿਆਂ ਹਲਕਾ 062 – ਆਤਮ ਨਗਰ ਦੇ ਈ.ਆਰ.ਓ ਪਰਮਦੀਪ ਸਿੰਘ, ਪੀ.ਸੀ.ਐੱਸ. ਦੀ ਸਰਪ੍ਰਸਤੀ ਅਤੇ ਬਲਵੰਤ ਸਿੰਘ ਸਵੀਪ ਨੋਡਲ ਅਫਸਰ ਅਤੇ ਰਜਿੰਦਰ ਸਿੰਘ ਕੋ ਨੋਡਲ ਅਫਸਰ ਸਵੀਪ ਦੀ ਅਗਵਾਈ ਹੇਠ ਡਾ. ਅੰਬੇਡਕਰ ਨਗਰ ਵਿਖੇ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਗਿਆ। ਵੋਟਾਂ ਸਬੰਧੀ ਜਾਗਰੂਕਤਾ ਲਿਆਉਣ ਲਈ ਬੀ.ਐਲ.ਓ. ਅਸੀਮ ਪ੍ਰਭਾਕਰ ਵੱਲੋਂ ਬੂਥ ਲੈਵਲ ‘ਤੇ ਵੋਟਰਾਂ ਨਾਲ ਮਿਲਣੀ ਕੀਤੀ ਅਤੇ ਵੋਟਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ-2024 ਦੌਰਾਨ ਇਲਾਕਾ ਨਿਵਾਸੀਆਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਨਿਯਮਤ ਸਵੀਪ ਗਤੀਵਿਧੀਆਂ ਕਰਵਾਉਣ ਤੋਂ ਇਲਾਵਾ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਨੂੰ ਆਪਣੇ ਅਧੀਨ ਖੇਤਰਾਂ ਵਿੱਚ ਘਰ-ਘਰ ਜਾ ਕੇ ਵੋਟਰ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਸਾਡਾ ਮੁੱਢਲਾ ਅਧਿਕਾਰ ਹੈ ਅਤੇ ਇਹ ਹਰੇਕ ਨਾਗਰਿਕ ਨੂੰ ਯਕੀਨਣ ਵਰਤਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ 70 ਫੀਸਦ (ਇਸ ਵਾਰ, 70 ਪਾਰ) ਪੋਲਿੰਗ ਨੂੰ ਪਾਰ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨ ਕਰ ਰਿਹਾ ਹੈ ਜਿਸਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ।

About Author

Leave A Reply

WP2Social Auto Publish Powered By : XYZScripts.com