ਲੁਧਿਆਣਾ, (ਸੰਜੇ ਮਿੰਕਾ) – ਲੁਧਿਆਣਾ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਐਨ.ਆਈ.ਸੀ. ਦਫ਼ਤਰ ਵਿਖੇ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਆਮ ਚੋਣਾਂ ਲਈ ਪੋਲਿੰਗ ਸਟਾਫ ਦੀ ਤਾਇਨਾਤੀ ਲਈ ਦੂਜੀ ਰੈਂਡਮਾਈਜੇਸ਼ਨ ਕੀਤੀ। ਰੈਂਡਮਾਈਜੇਸ਼ਨ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ, ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ, ਡੀ.ਆਈ.ਓ ਐਨ.ਆਈ.ਸੀ. ਨੀਰਜ ਗਰਗ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਹ ਰੈਂਡਮਾਈਜ਼ੇਸ਼ਨ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ 14095 ਕਰਮਚਾਰੀਆਂ ਦੀ ਤਾਇਨਾਤੀ ਲਈ ਕੀਤੀ ਗਈ, ਜਿਨ੍ਹਾਂ ਨੂੰ 20-ਫੀਸਦ ਵਾਧੂ ਸਟਾਫ ਨਾਲ ਚੋਣਾਂ ਦੌਰਾਨ ਕਈ ਡਿਊਟੀਆਂ ਸੌਂਪੀਆਂ ਗਈਆਂ ਹਨ। ਚੋਣਾਂ ਵਿੱਚ ਲੋੜ ਅਨੁਸਾਰ ਮੁਲਾਜ਼ਮਾਂ ਨੂੰ ਕਾਊਂਟਿੰਗ, ਪੋਲਿੰਗ ਅਤੇ ਸਹਾਇਕ ਸਟਾਫ਼ ਵਜੋਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਮਾਈਕਰੋ-ਆਬਜ਼ਰਵਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ। ਪੋਲਿੰਗ ਵਾਲੇ ਦਿਨ (1 ਜੂਨ) ਨੂੰ ਜ਼ਿਲ੍ਹੇ ਦੇ 2921 ਪੋਲਿੰਗ ਬੂਥਾਂ ‘ਤੇ ਪੋਲਿੰਗ ਪਾਰਟੀਆਂ ਦੀ ਤਾਇਨਾਤੀ ਲਈ ਰੈਂਡਮਾਈਜ਼ੇਸ਼ਨ ਕੀਤੀ ਗਈ। ਮੁਲਾਜ਼ਮਾਂ ਨੂੰ ਚੋਣਾਂ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ), ਪੋਲਿੰਗ ਅਫ਼ਸਰ (ਪੀ.ਓ) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ 4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਵੀ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਜਾਵੇਗਾ।
Related Posts
-
एनजीओ आस एहसास की निदेशक, मैडम रुचि कौर बावा ने वर्ल्ड प्रेस फ्रीडम डे पर युवाओं को मीडिया साक्षरता से जोड़ा
-
पहलगाम घटना के विरोध में पंजाब व्यापार मंडल ने आज समूह व्यापारियों के साथ काली पट्टियां बांधकर मनाया काला दिवस
-
ਲੁਧਿਆਣਾ ਪੱਛਮੀ ਉਪ-ਚੋਣਪ੍ਰਸਤਾਵਿਤ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਖੇ ਡੀ.ਸੀ ਅਤੇ ਸੀ.ਪੀ ਨੇ ਤਿਆਰੀ ਦਾ ਜਾਇਜ਼ਾ ਲਿਆ