ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਈ ਵੀ ਉਮੀਦਵਾਰ ਭਲਕੇ ਦੁਪਹਿਰ 12 ਵਜੇ ਤੋਂ ਪਹਿਲਾਂ ਰਿਟਰਨਿੰਗ ਅਫ਼ਸਰ (ਜ਼ਿਲ੍ਹਾ ਚੋਣ ਅਫ਼ਸਰ) ਨੂੰ ਫਾਰਮ 5 (ਕੰਡਕਟ ਆਫ ਇਲੈਕਸ਼ਨਜ ਰੂਲਜ, 1961) ਵਿੱਚ ਨੋਟਿਸ ਦੇ ਕੇ ਆਪਣੀ ਉਮੀਦਵਾਰੀ ਵਾਪਸ ਲੈ ਸਕਦਾ ਹੈ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 17 ਮਈ (ਸ਼ੁੱਕਰਵਾਰ) ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਉਪਰੋਕਤ ਨਿਰਧਾਰਿਤ ਸਮੇਂ ਤੋਂ ਬਾਅਦ ਕੋਈ ਵੀ ਨਾਮਜ਼ਦਗੀ ਵਾਪਸ ਲੈਣੀ ਸੰਭਵ ਨਹੀਂ ਹੋਵੇਗੀ ਅਤੇ ਇਸ ਦਾ ਕੋਈ ਕਾਨੂੰਨੀ ਪ੍ਰਭਾਵ ਵੀ ਨਹੀਂ ਹੋਵੇਗਾ। ਬੁੱਧਵਾਰ ਨੂੰ ਹੋਈ ਪੜਤਾਲ ਦੌਰਾਨ 22 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ ਹੁਣ 44 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ।
Previous Articleਲੁਧਿਆਣਾ ਦੱਖਣੀ ਹਲਕੇ ‘ਚ ਦੋਪਹੀਆ ਵੋਟਰ ਜਾਗਰੂਕਤਾ ਰੈਲੀ ਆਯੋਜਿਤ
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ