Wednesday, March 12

ਖਰਚਾ ਨਿਗਰਾਨਾਂ ਵੱਲੋਂ ਏਜੰਸੀਆਂ ਨੂੰ ਨਿਰਦੇਸ਼, ਨਿਰਪੱਖ, ਨਿਰਵਿਘਨ ਤੇ ਪਾਰਦਰਸ਼ੀ ਚੋਣਾਂ ਲਈ ਨਿਗਰਾਨ ਸੈਲ ਨਾਲ ਬਿਹਤਰ ਤਾਲਮੇਲ ਬਣਾਇਆ ਜਾਵੇ ਯਕੀਨੀ

ਲੁਧਿਆਣਾ,(ਸੰਜੇ ਮਿੰਕਾ) – ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਸੰਸਦੀ ਹਲਕੇ ਲਈ ਤਾਇਨਾਤ ਕੀਤੇ ਗਏ ਖਰਚਾ ਨਿਗਰਾਨਾਂ ਵੱਲੋਂ ਵੱਖ-ਵੱਖ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਚੋਣਾਂ ਦੇ ਨਿਰਵਿਘਨ, ਨਿਰਪੱਖ ਅਤੇ ਪਾਰਦਰਸ਼ੀ ਆਯੋਜਨ ਨੂੰ ਯਕੀਨੀ ਬਣਾਉਣ ਲਈ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ। ਖਰਚਾ ਨਿਗਰਾਨ ਪੰਕਜ ਕੁਮਾਰ, ਆਈ.ਆਰ.ਐਸ., ਅਤੇ ਚੇਤਨ ਡੀ ਕਲਮਕਾਰ, ਆਈ.ਆਰ.ਐਸ., ਨੇ ਚੋਣ ਸਮੇਂ ਦੌਰਾਨ ਵੱਖ-ਵੱਖ ਏਜੰਸੀਆਂ ਦੁਆਰਾ ਜ਼ਬਤੀਆਂ ਦੌਰਾਨ ਅਪਣਾਈ ਜਾਣ ਵਾਲੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦਾ ਵੇਰਵਾ ਦਿੱਤਾ। ਉਨ੍ਹਾਂ ਸਾਰੀਆਂ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਰਚਾ ਨਿਗਰਾਨ ਸੈੱਲ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਸਾਰੀਆਂ ਜ਼ਬਤੀਆਂ ਬਾਰੇ ਤੁਰੰਤ ਜਾਣਕਾਰੀ ਦੇਣ। ਅਬਜ਼ਰਵਰਾਂ ਨੇ ਚੋਣ ਸਮੇਂ ਦੌਰਾਨ ਸ਼ਰਾਬ ਦੀ ਢੋਆ-ਢੁਆਈ ਦੀ ਅਹਿਮ ਨਿਗਰਾਨੀ ‘ਤੇ ਜੋਰ ਦਿੱਤਾ ਅਤੇ ਸਾਰੀਆਂ ਪ੍ਰਮੁੱਖ ਚੈਕ ਪੋਸਟਾਂ ‘ਤੇ ਅਚਨਚੇਤ ਚੈਕਿੰਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਲੋੜ ਪੈਣ ‘ਤੇ ਐਸ.ਐਸ.ਟੀ., ਵੀ.ਐਸ.ਟੀ. ਅਤੇ ਐਫ.ਐਸ.ਟੀ. ਦੀ ਵਰਤੋਂ ਕਰਨ ਲਈ ਵੀ ਕਿਹਾ। ਇਸ ਤੋਂ ਇਲਾਵਾ, ਉਹਨਾਂ ਚੋਣ ਦਫਤਰ ਨੂੰ ਇਹਨਾਂ ਟੀਮਾਂ ਦੇ ਵੇਰਵੇ ਅਤੇ ਉਹਨਾਂ ਦੀ ਗਤੀਵਿਧੀ ਦੀ ਯੋਜਨਾ ਨੂੰ ਰੋਜ਼ਾਨਾ ਏਜੰਸੀਆਂ ਨਾਲ ਸਾਂਝਾ ਕਰਨ ਲਈ ਕਿਹਾ। ਅਬਜ਼ਰਵਰਾਂ ਨੇ ਕਮਿਸ਼ਨਰੇਟ ਪੁਲਿਸ, ਲੁਧਿਆਣਾ ਦਿਹਾਤੀ ਪੁਲਿਸ, ਰੇਲਵੇ ਪ੍ਰੋਟੈਕਸ਼ਨ ਫੋਰਸ, ਏਅਰਪੋਰਟ ਅਥਾਰਟੀਜ਼, ਇਨਕਮ ਟੈਕਸ ਵਿਭਾਗ, ਆਬਕਾਰੀ ਵਿਭਾਗ ਅਤੇ ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਸਮੇਤ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਕਾਰਵਾਈ ਬਾਰੇ ਵੀ ਪੁੱਛਗਿੱਛ ਕੀਤੀ। ਉਨ੍ਹਾਂ ਏਜੰਸੀਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜੋਸ਼ ਅਤੇ ਅਟੁੱਟ ਵਚਨਬੱਧਤਾ ਨਾਲ ਕੰਮ ਕਰਨ ਅਤੇ ਚੋਣ ਪ੍ਰਕਿਰਿਆ ਦੀ ਸਮਾਪਤੀ ਤੱਕ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।

About Author

Leave A Reply

WP2Social Auto Publish Powered By : XYZScripts.com