Saturday, May 10

ਰਾਖਵੀਆਂ ਈ.ਵੀ.ਐਮ. ਦੀ ਕੀਤੀ ਗਈ ਸਪਲੀਮੈਂਟਰੀ ਰੈਂਡਮਾਈਜੇਸ਼ਨ

ਲੁਧਿਆਣਾ, (ਸੰਜੇ ਮਿੰਕਾ)-  ਰਾਖਵੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਪਲੀਮੈਂਟਰੀ ਰੈਂਡਮਾਈਜ਼ੇਸ਼ਨ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤੀ ਗਈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਇਸ ਪ੍ਰਕਿਰਿਆ ਦੀ ਨਿਗਰਾਨੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪ੍ਰਕਿਰਿਆ ਦੌਰਾਨ ਲੁਧਿਆਣਾ ਲਈ ਰਿਜ਼ਰਵ ਬੈਲਟ ਯੂਨਿਟਾਂ, ਕੰਟਰੋਲ ਯੂਨਿਟਾਂ ਅਤੇ ਵੀ.ਵੀ. ਪੈਟ ਦੀ ਸਪਲੀਮੈਂਟਰੀ ਰੈਂਡਮਾਈਜ਼ੇਸ਼ਨ ਸਮਰਪਿਤ ਸਾਫ਼ਟਵੇਅਰ ਦੀ ਵਰਤੋਂ ਕਰਕੇ ਕੀਤੀ ਗਈ। ਹਰੇਕ ਵਿਧਾਨ ਸਭਾ ਹਲਕੇ ਨੂੰ ਚੋਣਾਂ ਦੌਰਾਨ ਵਰਤਣ ਲਈ ਲੋੜੀਂਦੀ ਗਿਣਤੀ ਦੀਆਂ 20 ਫੀਸਦ ਵਾਧੂ ਈ.ਵੀ.ਐਮ. ਅਲਾਟ ਕੀਤੀਆਂ ਗਈ ਸਨ, ਕਿਉਂਕਿ ਲੁਧਿਆਣਾ ਸੰਸਦੀ ਹਲਕੇ ਵਿੱਚ 43 ਉਮੀਦਵਾਰ ਚੋਣ ਲੜ ਰਹੇ ਹਨ। nਜ਼ਿਲ੍ਹਾ ਚੋਣ ਅਫ਼ਸਰ, ਜੋਕਿ ਲੁਧਿਆਣਾ ਸੰਸਦੀ ਹਲਕੇ ਲਈ ਰਿਟਰਨਿੰਗ ਅਫ਼ਸਰ (ਆਰ.ਓ.) ਵਜੋਂ ਵੀ ਕਾਰਜਸ਼ੀਲ ਹਨ, ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ 591 ਰਾਖਵੀਆਂ ਈ.ਵੀ.ਐਮਜ਼ ਦੇ ਸਪਲੀਮੈਂਟਰੀ ਰੈਂਡਮਾਈਜ਼ੇਸ਼ਨ ਬਾਰੇ ਵਿਸਥਾਰ ਨਾਲ ਦੱਸਿਆ, ਪ੍ਰਕਿਰਿਆ ਵਿੱਚ ਉਹਨਾਂ ਦਾ ਭਰੋਸਾ ਯਕੀਨੀ ਬਣਾਇਆ ਅਤੇ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਇਹ ਸਾਰੇ ਲੋੜੀਂਦੇ ਉਪਾਅ ਕੀਤੇ ਗਏ ਹਨ। ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 2,921 ਪੋਲਿੰਗ ਬੂਥ ਬਣਾਏ ਜਾਣਗੇ ਅਤੇ ਇਸ ਵੰਡ ਦੇ ਆਧਾਰ ‘ਤੇ ਈ.ਵੀ.ਐਮ. ਦੇ ਨਾਲ-ਨਾਲ ਵੀ.ਵੀ. ਪੈਟ ਮਸ਼ੀਨਾਂ ਵੀ ਲਗਾਈਆਂ ਜਾਣਗੀਆਂ। ਇਸ ਦੌਰਾਨ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਰੈਂਡਮਾਈਜ਼ੇਸ਼ਨ ਕੀਤੇ ਰਾਖਵੇਂ ਕੰਟਰੋਲ ਯੂਨਿਟ/ਬੈਲਟ ਯੂਨਿਟ ਅਤੇ ਵੀ.ਵੀ. ਪੈਟ ਦੀਆਂ ਸੂਚੀਆਂ ਦੀਆਂ ਕਾਪੀਆਂ ਵੀ ਪ੍ਰਦਾਨ ਕੀਤੀਆਂ ਗਈਆਂ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਵੀ ਦਿਖਾਈ ਗਈ।

About Author

Leave A Reply

WP2Social Auto Publish Powered By : XYZScripts.com