ਲੁਧਿਆਣਾ, (ਸੰਜੇ ਮਿੰਕਾ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੰਗਲਵਾਰ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਪਲੀਮੈਂਟਰੀ ਰੈਂਡਮਾਈਜੇਸ਼ਨ ਕਰਵਾਈ ਗਈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਪ੍ਰਕਿਰਿਆ ਦੀ ਨਿਗਰਾਨੀ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪ੍ਰਕਿਰਿਆ ਦੌਰਾਨ ਲੁਧਿਆਣਾ ਲਈ 50 ਬੈਲਟ ਯੂਨਿਟ, 66 ਕੰਟਰੋਲ ਯੂਨਿਟ ਅਤੇ 162 ਵੀ.ਵੀ. ਪੈਟ ਦੀ ਸਪਲੀਮੈਂਟਰੀ ਰੈਂਡਮਾਈਜ਼ੇਸ਼ਨ ਸਮਰਪਿਤ ਸਾਫ਼ਟਵੇਅਰ ਦੀ ਵਰਤੋਂ ਕਰਕੇ ਕੀਤੀ ਗਈ। ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਹਰੇਕ ਵਿਧਾਨ ਸਭਾ ਹਿੱਸੇ ਵਿੱਚ ਹੁਣ ਚੋਣਾਂ ਦੌਰਾਨ ਵਰਤਣ ਲਈ ਵਾਧੂ ਲੋੜੀਂਦੀ ਗਿਣਤੀ ਵਿੱਚ ਈ.ਵੀ.ਐਮ. ਮੌਜੂਦ ਹਨ। ਜ਼ਿਲ੍ਹਾ ਚੋਣ ਅਫ਼ਸਰ ਜੋ ਕਿ ਲੁਧਿਆਣਾ ਸੰਸਦੀ ਹਲਕੇ ਲਈ ਰਿਟਰਨਿੰਗ ਅਫਸਰ ਵਜੋਂ ਵੀ ਕੰਮ ਕਰਦੇ ਹਨ, ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ.ਵੀ.ਐਮਜ਼ ਦੀ ਸਪਲੀਮੈਂਟਰੀ ਰੈਂਡਮਾਈਜ਼ੇਸ਼ਨ ਬਾਰੇ ਵਿਸਥਾਰ ਨਾਲ ਦੱਸਿਆ, ਪ੍ਰਕਿਰਿਆ ਵਿੱਚ ਉਹਨਾਂ ਦਾ ਭਰੋਸਾ ਯਕੀਨੀ ਬਣਾਇਆ ਅਤੇ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਸਾਰੇ ਲੋੜੀਂਦੇ ਉਪਾਅ ਕੀਤੇ ਗਏ ਹਨ। ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 2,921 ਪੋਲਿੰਗ ਬੂਥ ਬਣਾਏ ਜਾਣਗੇ ਅਤੇ ਇਸ ਵੰਡ ਦੇ ਆਧਾਰ ‘ਤੇ ਈ.ਵੀ.ਐਮ. ਦੇ ਨਾਲ-ਨਾਲ ਵੀ.ਵੀ. ਪੈਟ ਮਸ਼ੀਨਾਂ ਵੀ ਲਗਾਈਆਂ ਜਾਣਗੀਆਂ। ਇਸ ਦੌਰਾਨ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਰੈਂਡਮਾਈਜੇਸ਼ਨ ਕੀਤੇ ਰਾਖਵੇਂ ਕੰਟਰੋਲ ਯੂਨਿਟ/ਬੈਲਟ ਯੂਨਿਟ ਅਤੇ ਵੀ.ਵੀ. ਪੈਟ ਦੀਆਂ ਸੂਚੀਆਂ ਦੀਆਂ ਕਾਪੀਆਂ ਵੀ ਪ੍ਰਦਾਨ ਕੀਤੀਆਂ ਗਈਆਂ ਸਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਨੂੰ ਵੀ ਦਿਖਾਇਆ।
Previous Articleਪਹਿਲੇ ਦਿਨ ਘਰ-ਘਰ ਵੋਟਿੰਗ ਨਿਰਵਿਘਨ ਸੰਪੰਨ
Related Posts
-
एनजीओ आस एहसास की निदेशक, मैडम रुचि कौर बावा ने वर्ल्ड प्रेस फ्रीडम डे पर युवाओं को मीडिया साक्षरता से जोड़ा
-
पहलगाम घटना के विरोध में पंजाब व्यापार मंडल ने आज समूह व्यापारियों के साथ काली पट्टियां बांधकर मनाया काला दिवस
-
ਲੁਧਿਆਣਾ ਪੱਛਮੀ ਉਪ-ਚੋਣਪ੍ਰਸਤਾਵਿਤ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਖੇ ਡੀ.ਸੀ ਅਤੇ ਸੀ.ਪੀ ਨੇ ਤਿਆਰੀ ਦਾ ਜਾਇਜ਼ਾ ਲਿਆ