Thursday, March 13

ਫਤਹਿਗੜ੍ਹ ਸਾਹਿਬ ਦੇ ਚੋਣ ਅਬਜ਼ਰਵਰਾਂ ਨੇ ਜ਼ਿਲ੍ਹਾ ਚੋਣ ਅਫ਼ਸਰ, ਪੁਲਿਸ ਕਮਿਸ਼ਨਰ, ਐਸ.ਐਸ.ਪੀ. ਅਤੇ ਪੰਜ ਵਿਧਾਨ ਸਭਾ ਖੇਤਰਾਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਕੀਤੀ ਮੀਟਿੰਗ

ਲੁਧਿਆਣਾ, (ਸੰਜੇ ਮਿੰਕਾ)- ਫ਼ਤਹਿਗੜ੍ਹ ਸਾਹਿਬ ਸੰਸਦੀ ਹਲਕੇ ਦੇ ਚੋਣ ਅਬਜ਼ਰਵਰਾਂ ਸਮੇਤ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ, ਆਈ.ਏ.ਐਸ., ਪੁਲਿਸ ਅਬਜ਼ਰਵਰ ਸੰਦੀਪ ਗਜਾਨਨ ਦੀਵਾਨ, ਆਈ.ਪੀ.ਐਸ. ਅਤੇ ਖਰਚਾ ਆਬਜ਼ਰਵਰ ਆਨੰਦ ਕੁਮਾਰ, ਆਈ.ਆਰ.ਐਸ. ਨੇ ਮੰਗਲਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਆਮ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਲੁਧਿਆਣਾ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕੇ ਜਿਨ੍ਹਾਂ ਵਿੱਚ ਖੰਨਾ, ਸਾਹਨੇਵਾਲ, ਰਾਏਕੋਟ, ਪਾਇਲ ਅਤੇ ਸਮਰਾਲਾ ਸ਼ਾਮਲ ਹਨ, ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਅਧੀਨ ਆਉਂਦੇ ਹਨ। ਫਤਹਿਗੜ੍ਹ ਸਾਹਿਬ ਸੰਸਦੀ ਹਲਕੇ ਦੇ ਚੋਣ ਅਬਜ਼ਰਵਰ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ, ਆਈ.ਏ.ਐਸ., ਪੁਲਿਸ ਅਬਜ਼ਰਵਰ ਸੰਦੀਪ ਗਜਾਨਨ ਦੀਵਾਨ, ਆਈ.ਪੀ.ਐਸ. ਅਤੇ ਖਰਚਾ ਆਬਜ਼ਰਵਰ ਆਨੰਦ ਕੁਮਾਰ, ਆਈ.ਆਰ.ਐਸ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਸੀ.ਏ.ਪੀ.ਐਫ. ਤਾਇਨਾਤ ਕਰਨ ਦਾ ਰੋਡਮੈਪ ਬਣਾਉਣਾ ਚਾਹੀਦਾ ਹੈ ਤਾਂ ਜੋ ਵੋਟਰਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਟਰਾਂਗ ਰੂਮਾਂ ਦੀ ਸੁਰੱਖਿਆ ਲਈ 24×7 ਸੀ.ਸੀ.ਟੀ.ਵੀ. ਨਿਗਰਾਨੀ, ਤਿੰਨ-ਪੱਧਰੀ ਸੁਰੱਖਿਆ ਵਾਲੇ ਪ੍ਰੀ-ਪੋਲ ਅਤੇ ਪੋਸਟ-ਪੋਲ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਕਿਹਾ।

About Author

Leave A Reply

WP2Social Auto Publish Powered By : XYZScripts.com