Wednesday, March 12

ਐਪਿਕ ਅਤੇ 12 ਹੋਰ ਫੋਟੋ ਆਈ.ਡੀ. ਕਾਰਡ ਵੋਟਿੰਗ ਲਈ ਯੋਗ ਹਨ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਲੁਧਿਆਣਾ, (ਸੰਜੇ ਮਿੰਕਾ) – ਵੋਟਰਾਂ ਅਤੇ ਸਟਾਫ਼ ਨੂੰ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਐਪਿਕ) ਅਤੇ 12 ਵਿਕਲਪਿਕ ਦਸਤਾਵੇਜ਼ਾਂ ਬਾਰੇ ਜਾਗਰੂਕ ਕਰਨ ਲਈ, ਜੋ ਕਿ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੀ ਵੋਟ ਪਾਉਣ ਲਈ ਵਰਤੇ ਜਾ ਸਕਦੇ ਹਨ, ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਭਾਰਤ ਨੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਐਪਿਕ ਜਾਂ 12 ਵਿਕਲਪਿਕ ਪਛਾਣ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਹੈ। ਐਪਿਕ, ਜਿਸਨੂੰ ਵੋਟਰ ਕਾਰਡ ਵਜੋਂ ਜਾਣਿਆ ਜਾਂਦਾ ਹੈ, ਤੋਂ ਇਲਾਵਾ, ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਹੋਰ 12 ਵਿਕਲਪਿਕ ਪਛਾਣ ਪੱਤਰਾਂ ਵਿੱਚ ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਿਟੇਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤਾ ਫੋਟੋ ਵਾਲਾ ਸੇਵਾ ਪਛਾਣ ਪੱਤਰ, ਬੈਂਕ/ਡਾਕਘਰ ਦੁਆਰਾ ਜਾਰੀ ਕੀਤੀ ਫੋਟੋ ਲੱਗੀ ਪਾਸਬੁੱਕ, ਪੈਨ ਕਾਰਡ, ਐਨ.ਪੀ.ਆਰ. ਤਹਿਤ ਆਰ.ਜੀ.ਆਈ. ਦੁਆਰਾ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਲੇਬਰ ਮੰਤਰਾਲੇ ਦੁਆਰਾ ਜਾਰੀ ਕੀਤਾ ਗਿਆ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਫੋਟੋ ਸਮੇਤ ਪੈਨਸ਼ਨ ਦਸਤਾਵੇਜ਼, ਐਮ.ਪੀ/ਐਮ.ਐਲ.ਏ/ਐਮ.ਐਲ.ਸੀ. ਦੁਆਰਾ ਜਾਰੀ ਕੀਤੇ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ ਦੁਆਰਾ ਜਾਰੀ ਯੂ.ਡੀ.ਆਈ.ਡੀ. ਕਾਰਡ ਅਤੇ ਆਧਾਰ ਕਾਰਡ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੋਟਰਾਂ ਨੂੰ 1 ਜੂਨ ਨੂੰ ਬਿਨਾਂ ਕਿਸੇ ਡਰ ਭੈਅ ਦੇ ਉਤਸ਼ਾਹ ਨਾਲ ਆਪਣੀ ਵੋਟ ਪਾਉਣ ਦੀ ਵੀ ਅਪੀਲ ਕੀਤੀ।

About Author

Leave A Reply

WP2Social Auto Publish Powered By : XYZScripts.com