ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਮੌਜੂਦਗੀ ਵਿੱਚ ਲੁਧਿਆਣਾ ਸੰਸਦੀ ਹਲਕੇ ਲਈ ਪੋਲਿੰਗ ਵਾਲੇ ਦਿਨ ਲਈ ਅਮਲਾ ਤਾਇਨਾਤ ਕਰਨ ਲਈ ਤੀਜੀ ਅਤੇ ਅੰਤਿਮ ਰੈਂਡਮਾਈਜ਼ੇਸ਼ਨ ਕੀਤੀ। ਇਹ ਰੈਂਡਮਾਈਜ਼ੇਸ਼ਨ ਲੁਧਿਆਣਾ ਸੰਸਦੀ ਹਲਕੇ ਅਧੀਨ ਪੋਲਿੰਗ ਸਟਾਫ਼ ਨੂੰ ਪੋਲਿੰਗ ਬੂਥਾਂ ਅਤੇ ਮਾਈਕਰੋ ਅਬਜ਼ਰਵਰਾਂ ਨੂੰ ਪੋਲਿੰਗ ਸਥਾਨਾਂ ਦੀ ਅਲਾਟਮੈਂਟ ਲਈ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ, ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ, ਡੀ.ਆਈ.ਓ ਐਨ.ਆਈ.ਸੀ. ਨੀਰਜ ਗਰਗ ਅਤੇ ਹੋਰ ਹਾਜ਼ਰ ਸਨ। ਲੁਧਿਆਣਾ ਸੰਸਦੀ ਹਲਕੇ ਰੈਂਡਮਾਈਜ਼ੇਸ਼ਨ ਕੇਂਦਰ ਅਤੇ ਸੂਬਾ ਸਰਕਾਰ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ 9395 ਕਰਮਚਾਰੀਆਂ ਦੀ ਤਾਇਨਾਤੀ ਲਈ ਕੀਤੀ ਗਈ, ਜਿਨ੍ਹਾਂ ਨੂੰ 20-ਫੀਸਦ ਵਾਧੂ ਸਟਾਫ ਨਾਲ ਚੋਣਾਂ ਦੌਰਾਨ ਵੱਖ-ਵੱਖ ਡਿਊਟੀਆਂ ਸੌਂਪੀਆਂ ਗਈਆਂ ਸਨ।ਚੋਣਾਂ ਵਿੱਚ ਲੋੜ ਅਨੁਸਾਰ ਮੁਲਾਜ਼ਮਾਂ ਨੂੰ ਪੋਲਿੰਗ ਅਤੇ ਸਹਾਇਕ ਸਟਾਫ਼ ਵਜੋਂ ਡਿਊਟੀ ਸੌਂਪੀ ਗਈ ਹੈ ਅਤੇ ਮਾਈਕਰੋ ਅਬਜ਼ਰਵਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ।
Related Posts
-
एनजीओ आस एहसास की निदेशक, मैडम रुचि कौर बावा ने वर्ल्ड प्रेस फ्रीडम डे पर युवाओं को मीडिया साक्षरता से जोड़ा
-
पहलगाम घटना के विरोध में पंजाब व्यापार मंडल ने आज समूह व्यापारियों के साथ काली पट्टियां बांधकर मनाया काला दिवस
-
ਲੁਧਿਆਣਾ ਪੱਛਮੀ ਉਪ-ਚੋਣਪ੍ਰਸਤਾਵਿਤ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਖੇ ਡੀ.ਸੀ ਅਤੇ ਸੀ.ਪੀ ਨੇ ਤਿਆਰੀ ਦਾ ਜਾਇਜ਼ਾ ਲਿਆ