Friday, April 18

ਜਨਰਲ ਅਬਜ਼ਰਵਰ ਦਿਵਿਆ ਮਿੱਤਲ ਵੱਲੋਂ ਪੋਲਿੰਗ ਪਾਰਟੀਆਂ ਦੀ ਸਮੀਖਿਆ

ਲੁਧਿਆਣਾ, (ਸੰਜੇ ਮਿੰਕਾ)- ਜਨਰਲ ਅਬਜ਼ਰਵਰ ਦਿਵਿਆ ਮਿੱਤਲ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਕੇਂਦਰਾਂ ‘ਤੇ ਪੋਲਿੰਗ ਪਾਰਟੀਆਂ ਨੂੰ ਆਪੋ-ਆਪਣੇ ਬੂਥਾਂ ‘ਤੇ ਭੇਜਣ ਦਾ ਜਾਇਜ਼ਾ ਲਿਆ। ਮਿੱਤਲ ਨੇ ਸਰਕਾਰੀ ਕਾਲਜ (ਲੜਕੀਆਂ), ਖ਼ਾਲਸਾ ਕਾਲਜ (ਲੜਕੀਆਂ), ਗੁਰੂ ਨਾਨਕ ਪਬਲਿਕ ਸਕੂਲ ਅਤੇ ਡਾ. ਜਸਮੇਰ ਸਿੰਘ ਹਾਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਸਬੰਧਿਤ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸਥਾਰ ਚਰਚਾ ਕੀਤੀ। ਜਨਰਲ ਅਬਜ਼ਰਵਰ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਲੁਧਿਆਣਾ ਦੇ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪਾਉਣ ਲਈ ਬਣਾਏ ਗਏ ਪੋਲਿੰਗ ਬੂਥਾਂ ਲਈ ਈ.ਵੀ.ਐਮ. ਅਤੇ ਚੋਣ ਸਮੱਗਰੀ ਨਾਲ ਲੈਸ 1843 ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਪੋਲਿੰਗ ਪਾਰਟੀਆਂ ਨੂੰ ਵੋਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਜਨਰਲ ਆਬਜ਼ਰਵਰ ਨੇ ਲੁਧਿਆਣਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਨੀਵਾਰ ਨੂੰ ਲੋਕਤੰਤਰ ਦੇ ਇਸ ਮੈਗਾ ਤਿਉਹਾਰ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।

About Author

Leave A Reply

WP2Social Auto Publish Powered By : XYZScripts.com