Thursday, March 13

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, (ਸੰਜੇ ਮਿੰਕਾ): ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਲਕੇ ਵਿੱਚ ਡਿਪੂਆਂ ਰਾਹੀਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਡੀ.ਐਫ.ਐਸ.ਓ ਲਖਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਕਮਜ਼ੋਰ ਵਰਗ ਨੂੰ ਕਣਕ ਅਤੇ ਹੋਰ ਵਸਤੂਆਂ ਦੀ ਸਪਲਾਈ ਵਿੱਚ ਕੋਈ ਵੀ ਤਰੁੱਟੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਿਪੂਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਵਸਨੀਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

About Author

Leave A Reply

WP2Social Auto Publish Powered By : XYZScripts.com