Thursday, March 13

ਹਲਵਾਰਾ ਏਅਰਪੋਰਟ ਦੀ ਸਿਵਲ ਸਾਈਡ ਦਾ 100 ਫੀਸਦੀ ਕੰਮ ਪੂਰਾ, ਏਅਰ ਫੋਰਸ ਵਾਲੇ ਪਾਸੇ 20 ਦਿਨ ਹੋਰ ਲੱਗਣਗੇ : ਐਮ.ਪੀ ਸੰਜੀਵ ਅਰੋੜਾ ਨੇ ਏਅਰਪੋਰਟ ਦਾ ਕੀਤਾ ਦੌਰਾ

ਲੁਧਿਆਣਾ, (ਸੰਜੇ ਮਿੰਕਾ): ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.), ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.), ਲੋਕ ਨਿਰਮਾਣ ਵਿਭਾਗ ਅਤੇ ਇੰਡੀਅਨ ਏਅਰ ਫੋਰਸ ਦੇ ਠੇਕੇਦਾਰਾਂ, ਸਥਾਨਕ ਪ੍ਰਸ਼ਾਸਨ ਸਮੇਤ ਸਬੰਧਤ ਵਿਭਾਗਾਂ ਦੇ ਸਾਰੇ ਅਧਿਕਾਰੀਆਂ  ਨਾਲ ਨੇ ਸ਼ੁੱਕਰਵਾਰ ਨੂੰ ਹਲਵਾਰਾ ਵਿਖੇ ਨਿਰਮਾਣ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਟਰਮੀਨਲ, ਰੋਸ਼ਨੀ, ਪਖਾਨੇ, ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ), ਬਾਗਬਾਨੀ, ਰਨਵੇਅ, ਟੈਕਸੀਵੇਅ, ਸੁਰੱਖਿਆ ਪ੍ਰਬੰਧਾਂ ਅਤੇ ਐਨਾਉਂਸਮੈਂਟ ਵਿਵਸਥਾ ਸਮੇਤ ਹਰ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੁਕੰਮਲ ਹੋਏ ਕੰਮ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਫਿਨਿਸ਼ਿੰਗ ਦਾ ਕੰਮ ਮਿਲ ਕੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਟਰਮੀਨਲ ‘ਤੇ ਲਗਾਏ ਗਏ ਏਅਰ ਕੰਡੀਸ਼ਨਿੰਗ ਸਿਸਟਮ ਦੀ ਟੈਸਟਿੰਗ ਕੀਤੀ ਗਈ ਹੈ। ਇਸ ਉਪਰੰਤ ਉਥੇ ਮੌਜੂਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਉਹ ਇਸ ਗੱਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਕਿ ਹੁਣ ਹਵਾਈ ਅੱਡੇ ਦੇ ਸਿਵਲ ਸਾਈਡ ਦਾ ਲਗਭਗ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਇੰਡੀਅਨ ਏਅਰ ਫੋਰਸ ਵਾਲੇ ਪਾਸੇ ਕੁਝ ਕੰਮ ਬਾਕੀ ਹੈ, ਜਿਸ ਨੂੰ ਇੱਕ ਮਹੀਨੇ ਦੇ ਅੰਦਰ ਪੂਰਾ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ, “ਹੁਣ ਮੈਂ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਯੋਜਨਾ ਬਣਾਉਣ ਲਈ ਦਿੱਲੀ ਦੀਆਂ ਸਾਰੀਆਂ ਏਅਰਲਾਈਨਾਂ ਦੇ ਸੀਈਓਜ਼ ਨੂੰ ਮਿਲਾਂਗਾ।” ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਸਾਰੀਆਂ ਏਅਰਲਾਈਨਾਂ ਦੇ ਸੀਈਓਜ਼ ਨੂੰ ਦੋ ਵਾਰ ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਏਅਰਲਾਈਨਾਂ ਦੇ ਸੀ.ਈ.ਓਜ਼ ਨੂੰ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਹਵਾਈ ਅੱਡੇ ‘ਤੇ ਉਸਾਰੀ ਦਾ ਕੰਮ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਨ। ਹੁਣ ਸਾਰੇ ਕੰਮ ਪੂਰੇ ਕਰਨ ਦਾ ਸਹੀ ਸਮਾਂ ਹੈ। ਅਰੋੜਾ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਹਵਾਈ ਅੱਡਾ ਚਾਲੂ ਹੋ ਜਾਵੇਗਾ। ਇਸ ਲਈ ਹਵਾਈ ਅੱਡੇ ਦਾ ਉਦਘਾਟਨ ਲੁਧਿਆਣਾ ਅਤੇ ਸਮੁੱਚੇ ਮਾਲਵਾ ਖੇਤਰ ਦੇ ਲੋਕਾਂ ਲਈ ਕਿਸੇ ‘ਦੀਵਾਲੀ ਤੋਹਫ਼ੇ’ ਤੋਂ ਘੱਟ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੀ ਇੱਕ ਸਮੇਂ ਵਿੱਚ 300 ਯਾਤਰੀਆਂ ਨੂੰ ਲਿਜਾਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਵਾਈ ਅੱਡੇ ਦੇ ਵਿਸਥਾਰ ਦਾ ਵੀ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਇੱਕ ਸਮੇਂ ਵਿੱਚ ਦੋ ਵੱਡੇ ਜਹਾਜ਼ ਖੜ੍ਹੇ ਕੀਤੇ ਜਾ ਸਕਦੇ ਹਨ। ਅਰੋੜਾ ਨੇ ਹਵਾਈ ਅੱਡੇ ਲਈ ਫੰਡ ਮਨਜ਼ੂਰ ਕਰਨ ਦਾ ਸਿਹਰਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਦਾ ‘ਡ੍ਰੀਮ ਪ੍ਰੋਜੈਕਟ’ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕਿਹਾ ਕਿ ਹਵਾਈ ਅੱਡੇ ਨੂੰ ਚਲਾਉਣ ਲਈ ਜਲਦੀ ਹੀ ਸਾਰੀਆਂ ਮਨਜ਼ੂਰੀਆਂ ਮਿਲ ਗਈਆਂ ਹਨ। ਉਨ੍ਹਾਂ ਮੰਨਿਆ ਕਿ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਕੁਝ ਦੇਰੀ ਹੋਈ ਹੈ ਅਤੇ ਏਏਆਈ ਅਤੇ ਆਈਏਐਫ ਤੋਂ ਕੁਝ ਮਨਜ਼ੂਰੀਆਂ ਮਿਲਣ ਵਿੱਚ ਦੇਰੀ ਕਾਰਨ ਅਜਿਹਾ ਹੋਇਆ ਹੈ। ਉਨ੍ਹਾਂ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਭਰਪੂਰ ਤਾਲਮੇਲ ਲਈ ਸ਼ਲਾਘਾ ਕੀਤੀ। ਅਰੋੜਾ ਨੇ ਦੱਸਿਆ ਕਿ ਹਵਾਈ ਅੱਡਾ 161.28 ਏਕੜ ਰਕਬੇ ਵਿੱਚ ਬਣਾਇਆ ਜਾ ਰਿਹਾ ਹੈ। ਇਸ ਖੇਤਰ ਵਿੱਚ ਬਿਲਟ ਅੱਪ ਟਰਮੀਨਲ ਖੇਤਰ 2,000 ਵਰਗ ਮੀਟਰ ਹੈ। ਜ਼ਮੀਨ ਨੂੰ ਛੱਡ ਕੇ ਪ੍ਰਾਜੈਕਟ ਦੀ ਕੁੱਲ ਲਾਗਤ ਲਗਭਗ 70 ਕਰੋੜ ਰੁਪਏ ਹੈ। ਉਨ੍ਹਾਂ ਦੁਹਰਾਇਆ ਕਿ ਇਕ ਵਾਰ ਇਹ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਇਹ ਨਾ ਸਿਰਫ਼ ਲੁਧਿਆਣਾ ਬਲਕਿ ਪੂਰੇ ਸੂਬੇ ਲਈ ਲਾਹੇਵੰਦ ਸਾਬਤ ਹੋਵੇਗਾ ਕਿਉਂਕਿ ਇਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਹਵਾਈ ਸੰਪਰਕ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਹਵਾਈ ਅੱਡਾ ਸਿਰਫ਼ ਲੁਧਿਆਣਾ ਲਈ ਹੀ ਨਹੀਂ ਸਗੋਂ ਪੂਰੇ ਸੂਬੇ ਲਈ ਬਹੁਤ ਵੱਡੀ ਸੰਪੱਤੀ ਸਾਬਤ ਹੋਵੇਗਾ। ਇਸ ਮੌਕੇ ਅਰੋੜਾ ਨੇ ਬਾਗਬਾਨੀ ਦੇ ਕੰਮ ਦੀ ਸ਼ੁਰੂਆਤ ਦੇ ਪ੍ਰਤੀਕ ਵਜੋਂ ਹਵਾਈ ਅੱਡੇ ਦੇ ਅਹਾਤੇ ਵਿੱਚ ਇੱਕ ਬੂਟਾ ਲਗਾਇਆ ਜੋ ਹਵਾਈ ਅੱਡੇ ਦੀ ਸੁੰਦਰਤਾ ਕਰੇਗਾ।

About Author

Leave A Reply

WP2Social Auto Publish Powered By : XYZScripts.com