ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ। ਆਪਣੇ ਦਫ਼ਤਰ ਵਿੱਚ ਡਿਪਟੀ ਕਮਿਸ਼ਨਰ ਨੇ ਚੈਂਪੀਅਨ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਯਾਦਗਾਰੀ ਕਾਰਗੁਜ਼ਾਰੀ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ। ਤਰੁਣ ਸ਼ਰਮਾ ਨੇ ਵੀ ਇਸ ਸਨਮਾਨ ਲਈ ਸੁ਼ਕਰਾਨਾ ਕਰਦਿਆਂ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।
Related Posts
-
एनजीओ आस एहसास की निदेशक, मैडम रुचि कौर बावा ने वर्ल्ड प्रेस फ्रीडम डे पर युवाओं को मीडिया साक्षरता से जोड़ा
-
पहलगाम घटना के विरोध में पंजाब व्यापार मंडल ने आज समूह व्यापारियों के साथ काली पट्टियां बांधकर मनाया काला दिवस
-
ਲੁਧਿਆਣਾ ਪੱਛਮੀ ਉਪ-ਚੋਣਪ੍ਰਸਤਾਵਿਤ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਖੇ ਡੀ.ਸੀ ਅਤੇ ਸੀ.ਪੀ ਨੇ ਤਿਆਰੀ ਦਾ ਜਾਇਜ਼ਾ ਲਿਆ