Wednesday, March 12

2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ

ਲੁਧਿਆਣਾ, (ਸੰਜੇ ਮਿੰਕਾ) – 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਅੱਜ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ। ਹਰਪ੍ਰੀਤ ਸਿੰਘ, ਆਈ.ਏ.ਐਸ., ਜੋ ਪਹਿਲਾਂ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਐਸ.ਡੀ.ਐਮ., ਅਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ (ਜ), ਅਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅਮ੍ਰਿਤਸਰ ਵਜੋਂ ਤਾਇਨਾਤ ਸਨ, ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸ਼ਹਿਰੀ ਖੇਤਰਾਂ ਸੰਬੰਧੀ ਨੀਤੀਆਂ/ਯੋਜਨਾਵਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਤਵੱਜੋਂ ਦੇਣਗੇ। ਮੁੱਖ ਪ੍ਰਸ਼ਾਸ਼ਕ, ਗਲਾਡਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ‘ਤੇ ਨਕੇਲ ਕੱਸੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਅਜਿਹੀਆਂ ਕਲੋਨੀਆਂ ਦੀ ਰੋਕਥਾਮ ਲਈ ਵੀ ਸਖਤ ਚੌਕਸੀ ਰੱਖੇਗਾ ਅਤੇ ਗਲਾਡਾ ਦੇ ਅਧਿਕਾਰਤ ਖੇਤਰ ਵਿੱਚ ਉਸਾਰੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਕਾਲੋਨੀ ਜਾਂ ਇਮਾਰਤ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

About Author

Leave A Reply

WP2Social Auto Publish Powered By : XYZScripts.com