Wednesday, March 12

ਸਰਕਾਰ ਤੁਹਾਡੇ ਦੁਆਰ’ ਤਹਿਤ ਖੰਨਾ ਵਿਖੇ ਕੈਂਪ ਦਾ ਆਯੋਜਨ

  • ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ, ਮੌਕੇ ‘ਤੇ ਹੀ ਮਿਲੀਆਂ ਸੇਵਾਵਾਂ
  • ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਕੀਤੇ ਲੋਕਾਂ ਦੇ ਮਸਲੇ ਹੱਲ
  • ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮੌਕੇ ‘ਤੇ ਦਸਤਾਵੇਜ਼ ਕੀਤੇ ਸਪੁਰਦ

ਖੰਨਾ, ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ ‘ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਮੰਗਲਵਾਰ ਨੂੰ ਖੰਨਾ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਇੰਤਕਾਲ, ਬਿਜਲੀ ਲੋਡ ਵਧਾਉਣ ਆਦਿ ਵਰਗੀਆਂ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ। ਇਲਾਕਾ ਵਾਸੀਆਂ ਵੱਲੋਂ ਇਸ ਕੈਂਪ ਦਾ ਆਯੋਜਨ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇ਼ਸ਼ ਧੰਨਵਾਦ ਕੀਤਾ। ਸ਼ਹਿਰ ਖੰਨਾ ਅਤੇ ਪਿੰਡਾਂ ਦੇ ਵਸਨੀਕਾਂ ਵੱਲੋਂ ਤੁਰੰਤ ਪ੍ਰਵਾਨਗੀ ਪ੍ਰਾਪਤ ਕਰਕੇ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ਲਾਘਾ ਕੀਤੀ।  ਖੰਨਾ ਵਿੱਚ ਲੱਗੇ ਕੈਂਪ ਦਾ ਉਦਘਾਟਨ ਵਿਧਾਇਕ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕੀਤਾ। ਕੈਂਪ ਵਿੱਚ ਨਾਇਬ ਤਹਿਸੀਲਦਾਰ ਸ੍ਰੀ ਕਰਮਜੀਤ ਸਿੰਘ ਅਤੇ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਸ੍ਰੀ ਚਰਨਜੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ। ਕੈਂਪ ਵਿੱਚ ਸ਼ਹਿਰ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਤੋਂ ਲੈ ਕੇ ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਬੜੇ ਹੀ ਠਰ੍ਹੰਮੇ ਨਾਲ ਸੁਣਿਆ ਅਤੇ ਵਧੇਰੇ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਖੀ ਵੀ ਹਾਜ਼ਰ ਸਨ ਅਤੇ ਉਨ੍ਹਾਂ ਆਪਣੇ ਵਿਭਾਗਾਂ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਅਤੇ ਸ਼ਿਕਾਇਤਾਂ ਦੇ ਜਵਾਬ ਵੀ ਦਿੱਤੇ। ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਅਤੇ ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮਨਜ਼ੂਰੀ ਪੱਤਰ ਸੌਂਪੇ। ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਫਤੇ ਵਿੱਚ ਦੋ ਵਾਰ ਸਰਕਾਰ ਤੁਹਾਡੇ ਦੁਆਰ ਤਹਿਤ ਕੈਪ ਲਗਾ ਕੇ ਲੋਕਾਂ ਦੇ ਮਸਲਿਆਂ ਦਾ ਹੱਲ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਕੈਂਪ ਵਿੱਚ ਹੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਨੂੰ ਦਿੱਤਾ ਜਾਵੇਗਾ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਕੈਪ ਰਾਹੀਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉਪ ਮੰਡਲ ਮੈਜਿਸਟਰੇਟ ਖੰਨਾ ਨੇ ਆਮ ਲੋਕਾਂ ਦੇ ਸਾਝੇਂ ਤੇ ਨਿੱਜੀ ਮਸਲੇ ਹੱਲ ਕੀਤੇ ਅਤੇ ਬਕਾਇਆ ਮਾਮਲੇ ਸਮਾਂਬੱਧ ਹੱਲ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

About Author

Leave A Reply

WP2Social Auto Publish Powered By : XYZScripts.com