Wednesday, March 12

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

  • ਅਗਲੇ 40 ਦਿਨਾਂ ‘ਚ ਵੱਖ-ਵੱਖ ਬੈਨਰਾਂ ਅਤੇ ਆਡੀਓ ਸਿਸਟਮ ਰਾਹੀਂ ਕਿਸਾਨਾਂ ਨੂੰ ਜਾਗਰੂਕਤਾ ਸੰਦੇਸ਼ ਦਿੱਤਾ ਜਾਵੇਗਾ

ਲੁਧਿਆਣਾ,(ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਜਾਗਰੂਕਤਾ ਵੈਨ ਚਲਾਉਣ ਦੀ ਸ਼ੁਰੂਆਤ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਡਾ. ਹਰਜਿੰਦਰ ਸਿੰਘ ਆਈ.ਏ.ਐਸ. ਵੱਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕਿ ਰਵਾਨਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫਸਰ, ਲੁਿਧਆਣਾ ਡਾ. ਪ੍ਰਕਾਸ਼ ਸਿੰਘ, ਅੰਬਰ ਬੰਦੋਪਾਧਿਆਏ ਡੀ.ਡੀ.ਐਫ., ਡਾ. ਲਵਲੀਨ ਬੈਂਸ ਅਤੇ ਸੀ.ਆਈ.ਆਈ. ਫਾਊਡੇਸ਼ਨ ਤੋਂ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਤੋਂ ਡਾ. ਜਗਦੇਵ ਸਿੰਘ, ਇੰਜੀਨੀਅਰ ਅਮਨਪ੍ਰੀਤ ਸਿੰਘ ਅਤੇ ਡਾ. ਸੁਖਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਡਾ. ਹਰਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਇਹ ਵੈਨ ਖੇਤੀਬਾੜੀ ਵਿਭਾਗ, ਸੀ.ਆਈ.ਆਈ. ਫਾਊਡੇਸ਼ਨ ਅਤੇ ਨੈਸ਼ਨਲ ਕਾਲਜ਼ ਦੌਰਾਹਾ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਚਲਾਈ ਜਾ ਰਹੀ ਹੈ। ਇਹ ਵੈਨ ਜ਼ਿਲ੍ਹੇ ਦੀਆਂ ਸੰਭਾਵੀ ਹੌਟਸਪਾਟ ਤਹਿਸੀਲਾ ਜਗਰਾਉਂ ਅਤੇ ਰਾਏਕੋਟ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਪ੍ਰਬੰਧਨ ਕਰਨ ਲਈ ਉਤਸ਼ਾਹਤ ਕਰੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਵੈਨ ਅਗਲੇ 40 ਦਿਨਾਂ ਵਿੱਚ ਇਹਨਾਂ ਸਾਰੇ ਪਿੰਡਾਂ ਨੂੰ ਕਵਰ ਕਰੇਗੀ ਜਿਸਦੇ ਤਹਿਤ ਇਸ ਵੈਨ ‘ਤੇ  ਲਗਾਏ ਗਏ ਬੈਨਰਾ ਅਤੇ ਆਡੀਓ ਸਿਸਟਮ ਰਾਂਹੀ ਕਿਸਾਨਾਂ ਨੂੰ ਜਾਗਰੂਕਤਾ ਸੰਦੇਸ਼ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਸਬੰਧੀ ਲਿਟਰੇਚਰ ਵੀ ਵੈਨ ਵਿੱਚ ਮੌਜੂਦ ਖੇਤੀਬਾੜੀ ਵਿਭਾਗ ਦੇ ਸਟਾਫ ਵੱਲੋਂ ਕਿਸਾਨਾਂ ਵਿੱਚ ਵੰਡਿਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਪਰਾਲੀ ਨੂੰ ਬਿਨ੍ਹਾਂ ਸਾੜੇ ਜ਼ਮੀਨ ਵਿੱਚ ਹੀ ਵਾਹੁਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ ਉਥੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ ਅਤੇ ਆਸ ਪਾਸ ਦੇ ਰੁੱਖ ਅਤੇ ਮਿੱਤਰ ਕੀੜੇ ਵੀ ਸੜਨ ਤੋਂ ਬਚ ਜਾਂਦੇ ਹਨ। ਇਸ ਮੌਕੇ ਨੈਸ਼ਨਲ ਕਾਲਜ਼ ਦੌਰਾਹਾ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਨਾਂ ਸਾੜਨ ਦਾ ਸੰਦੇਸ਼ ਦਿੰਦਿਆਂ ਇੱਕ ਸਕਿੱਟ ਵੀ ਪੇਸ਼ ਕੀਤਾ ਗਿਆ।

About Author

Leave A Reply

WP2Social Auto Publish Powered By : XYZScripts.com