Wednesday, March 12

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਗੁਰੂ ਨਾਨਕ ਸਟੇਡੀਅਮ ‘ਚ ਕਰਵਾਈ ਸਪੋਰਟਸ ਮੀਟ

  • ਸਰਕਾਰੀ ਤੇ ਗੈਰ-ਸਰਕਾਰੀ ਬਾਲ ਘਰਾਂ ਦੇ ਬੱਚਿਆਂ ਨੇ ਖੇਡ ਮੁਕਾਬਲਿਆਂ ‘ਚ ਲਿਆ ਹਿੱਸਾ
  • ਜੇਤੂਆਂ ਨੂੰ ਇਨਾਮ ਵੀ ਵੰਡੇ

ਲੁਧਿਆਣਾ, (ਸੰਜੇ ਮਿੰਕਾ) – ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਦੀ ਅਗਵਾਈ ਹੇਠ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਲਈ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸਪੋਰਟਸ ਮੀਟ ਕਰਵਾਈ ਗਈ। ਸਪੋਰਟਸ ਮੀਟ ਮੌਕੇ ਵੱਖ-ਵੱਖ ਸਰਕਾਰੀ ਤੇ ਗੈਰ-ਸਰਕਾਰੀ ਬਾਲ ਘਰਾਂ ਦੇ ਬੱਚਿਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ ਬਾਲ ਘਰ, ਜਮਾਲਪੁਰ, ਸਹਿਯੋਗ ਹਾਫ ਵੇਅ ਹੋਮ, ਜਮਾਲਪੁਰ, ਪਿੰਡ ਹਸਨਪੁਰ ਵਿਖੇ ਮਨੁੱਖਤਾ ਦੀ ਸੇਵਾ ਆਸ਼ਰਮ, ਸ੍ਰੀ ਬਾਲਾ ਜੀ ਪ੍ਰੇਮ ਆਸ਼ਰਮ, ਐਸ.ਜੀ.ਬੀ. ਇੰਟਰਨੈਸ਼ਨ ਫਾਊਂਡੇਸ਼ਨ, ਮੁੱਲਾਂਪੁਰ, ਹੈਵਨਲੀ ਏਂਜਲਜ ਚਿਲਡਰਨ ਹੋਮ ਸ਼ਾਮਲ ਹਨ। ਬਾਲ ਘਰਾਂ ਦੇ ਬੱਚਿਆਂ ਵੱਲੋਂ ਇੰਡੋਰ ਅਤੇ ਆਊਟਡੋਰ ਬੈਡਮਿੰਟਨ, ਬਾਸਕਟਬਾਲ ਅਤੇ ਕਬੱਡੀ, ਰਸਾਕੱਸੀ, ਪੇਂਟਿੰਗ, ਸਲੋਗਨ, ਕੋਲਾਜ ਮੇਕਿੰਗ, ਲੇਖ ਲਿਖਣ, ਰੰਗੋਲੀ ਆਦਿ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਬੱਚਿਆਂ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਬੱਚਿਆਂ ਨੂੰ ਚੇਅਰਪਰਸਨ, ਬਾਲ ਭਲਾਈ ਕਮੇਟੀ ਸ. ਸੁਰਜੀਤ ਸਿੰਘ ਰੋਮਾਣਾ, ਮੈਂਬਰ ਬਾਲ ਭਲਾਈ ਕਮੇਟੀ ਸ੍ਰੀਮਤੀ ਗੁਨਜੀਤ ਕੌਰ ਰੂਚੀ ਬਾਵਾ ਅਤੇ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਤੇਜ਼ਾ ਸਿੰਘ ਧਾਲੀਵਾਲ ਵੱਲੋਂ ਗੋਲਡ, ਸਿਲਵਰ, ਬਰੋਂਜ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਵੀ ਕੀਤੀ। ਇਸ ਸਪੋਰਟਸ ਮੀਟ ਦੇ ਆਯੋਜਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸਟਾਫ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਬਾਲ ਘਰਾਂ ਦੇ ਇੰਚਾਰਜ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com