ਲੁਧਿਆਣਾ, (ਸੰਜੇ ਮਿੰਕਾ)- 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਸਥਾਨਕ ਐਨ.ਆਈ.ਸੀ. ਦਫ਼ਤਰ ਵਿਖੇ ਪੋਲਿੰਗ ਬੂਥਾਂ ਦੀ ਅੰਤਿਮ ਰੈਂਡਮਾਈਜ਼ੇਸ਼ਨ ਮੁਕੰਮਲ ਕੀਤੀ ਗਈ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਹਾਜ਼ਰੀ ਵਿੱਚ ਹੋਈ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਚੋਣਾਂ ਲਈ ਕੁੱਲ 1296 ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਵਿੱਚ ਨਗਰ ਨਿਗਮ ਲੁਧਿਆਣਾ ਦੇ 95 ਵਾਰਡ, ਮਾਛੀਵਾੜਾ ਅਤੇ ਸਾਹਨੇਵਾਲ ਨਗਰ ਕੌਂਸਲਾਂ ਦੇ 15 ਵਾਰਡ, ਨਗਰ ਕੌਂਸਲ ਮੁੱਲਾਂਪੁਰ ਦੇ 13 ਵਾਰਡ, ਨਗਰ ਪੰਚਾਇਤ ਮਲੌਦ ਦੇ 11 ਵਾਰਡ ਅਤੇ ਨਗਰ ਕੌਂਸਲ ਖੰਨਾ ਅਤੇ ਨਗਰ ਕੌਂਸਲ ਸਮਰਾਲਾ ਵਿੱਚ ਇੱਕ-ਇੱਕ ਵਾਰਡ ਸ਼ਾਮਲ ਹਨ। ਐਨ.ਆਈ.ਸੀ. ਵੱਲੋਂ ਵਿਕਸਤ ਇੱਕ ਸਮਰਪਿਤ ਸੌਫਟਵੇਅਰ ਦੁਆਰਾ ਰੈਂਡਮਾਈਜੇਸ਼ਨ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਰੋਹਿਤ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Previous Article48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ
Next Article ਸਿਟੀ ਆਰਕੀਟੈਕਟ ਨੇ ਪੇਡਾ ਲਈ ਦਿੱਤਾ ਲੈਕਚਰ