Friday, May 9

ਸਕੀਮ ਤਹਿਤ ਗੈਰ ਕਾਨੂੰਨੀ ਢੰਗ ਨਾਲ ਪੈਸਾ ਇਕੱਤਰ ਕਰਨ ਵਾਲੇ ਸ਼ਰਾਰਤੀ ਅੰਨਸਰਾਂ ਤੋਂ ਸੁਚੇਤ ਰਹਿਣ ਦੀ ਲੋੜ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

  • ਭੋਲੇ-ਭਾਲੇ, ਲੋੜਵੰਦ ਅਤੇ ਗਰੀਬ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ
  • ਫਾਰਮ ਭਰਨ ਦੇ ਨਾਮ ‘ਤੇ ਕੀਤੀ ਜਾ ਰਹੀ ਨਾਜਾਇਜ ਵਸੂਲੀ

ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਬੇਟੀ ਬਚਾਓ – ਬੇਟੀ ਪੜ੍ਹਾਓ ਸਕੀਮ ਤਹਿਤ ਜਾਅਲੀ ਫਾਰਮ ਭਰਨ ਵਾਲੇ ਸ਼ਰਾਰਤੀ ਅੰਨਸਰਾਂ ਤੋਂ ਸੁਚੇਤ ਰਹਿਣ। ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਨੂੰ ਆਮ ਜਨਤਾ ਅਤੇ ਫੀਲਡ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਤੋਂ ਇਹ ਸੂਚਨਾ ਮਿਲੀ ਹੈ ਕਿ ਕੁਝ ਸ਼ਰਾਰਤੀ ਅੰਨਸਰਾਂ ਵੱਲੋਂ ਬੇਟੀ ਬਚਾਓ – ਬੇਟੀ ਪੜ੍ਹਾਓ ਸਕੀਮ ਦੇ ਨਾਮ ‘ਤੇ ਲੋਕਾਂ ਤੋਂ ਗੈਰ ਕਾਨੂੰਨੀ ਢੰਗ ਨਾਲ ਪੈਸਾ ਇਕੱਤਰ ਕੀਤਾ ਜਾ ਰਿਹਾ ਹੈ। ਇਹ ਲੋਕ ਖ਼ਾਸ ਤੌਰ ‘ਤੇ ਭੋਲੇ-ਭਾਲੇ, ਲੋੜਵੰਦ ਅਤੇ ਗਰੀਬ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋਂ ਫਾਰਮ ਭਰਵਾ ਕੇ ਲਗਭਗ 550 ਰੁਪਏ ਦੀ ਰਾਸ਼ੀ ਮੰਗ ਰਹੇ ਹਨ ਅਤੇ ਇਹ ਵਾਅਦਾ ਕਰ ਰਹੇ ਹਨ ਕਿ ਇਸ ਰਕਮ ਦੇ ਬਦਲੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਜਿਵੇਂ ਕਿ ਸ਼ਗਨ ਸਕੀਮ ਆਦਿ ਦਾ ਲਾਭ ਦਿਵਾਇਆ ਜਾਵੇਗਾ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਹ ਕਾਰਵਾਈ ਧੋਖਾਧੜੀ ਕਰਨ ਵਾਲੇ ਸਮਾਜ ਵਿਰੋਧੀ ਅੰਨਸਰਾਂ ਵੱਲੋਂ ਕੀਤੇ ਜਾਣ ਦੀ ਸੂਚਨਾ ਮਿਲੀ ਹੈ ਜੋ ਲੋਕਾਂ ਦੇ ਭਰੋਸੇ ਦਾ ਗਲਤ ਫਾਇਦਾ ਉਠਾ ਰਹੇ ਹਨ। ਇਹ ਲੋਕ ਸਰਕਾਰੀ ਸੇਵਾਵਾਂ ਦੇ ਨਾਮ ਤੇ ਕੈਸ਼ ਵਿੱਚ ਪੈਸਾ ਇਕੱਤਰ ਕਰਕੇ ਆਮ ਲੋਕਾਂ ਤੋਂ ਪੈਸੇ ਠੱਗ ਰਹੇ ਹਨ ਜੋ ਕਿ ਸਰਕਾਰੀ ਨੀਤੀਆਂ ਦੀ ਉਲੰਘਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਸਰਕਾਰ ਵੱਲੋਂ ਬੇਟੀ ਬਚਾਓ-ਬੇਟੀ ਪੜਾਓ ਸਕੀਮ ਲਿੰਗ ਭੇਦ-ਭਾਵ ਨੂੰ ਦੂਰ ਕਰਨ ਅਤੇ ਮਹਿਲਾ ਸਸ਼ਕਤੀਕਰਣ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਕਿਸੇ ਵੀ ਵਿਅਕਤੀ ਨੂੰ ਸਿੱਧੇ ਤੌਰ ‘ਤੇ ਵਿੱਤੀ ਲਾਭ ਨਹੀਂ ਦਿੱਤਾ ਜਾਂਦਾ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਫੀਸ ਲੈ ਕੇ ਕੋਈ ਫਾਰਮ ਭਰਿਆ ਜਾਂਦਾ ਹੈ। ਇਸ ਲਈ ਅਜਿਹੇ ਸ਼ਰਾਰਤੀ ਅੰਨਸਰਾਂ ਤੋਂ ਸਾਵਧਾਨ ਰਿਹਾ ਜਾਵੇ ਜੋ ਕਿ ਸਰਕਾਰੀ ਸੇਵਾਵਾਂ ਦੇ ਨਾਮ ‘ਤੇ ਲੋਕਾਂ ਤੋਂ ਪੈਸੇ ਇਕੱਤਰ ਕਰ ਰਹੇ ਹਨ ਅਤੇ ਅਤੇ ਬੇਟੀ ਬਚਾਓ-ਬੇਟੀ ਪੜਾਓ ਸਕੀਮ ਦੇ ਨਾਮ ‘ਤੇ ਲੋਕਾਂ ਤੋਂ ਪੈਸੇ ਲੈ ਕੇ ਫਾਰਮ ਭਰ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਅਜਿਹਾ ਕੋਈ ਵਿਅਕਤੀ/ਵਿਅਕਤੀਆਂ ਦਾ ਸਮੂਹ ਅਜਿਹੀਆਂ ਗੈਰ ਕਾਨੂੰਨੀ ਗਤੀਵਿਧੀਆਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਸ਼ਿਕਾਇਤ ਸਬੰਧਤ ਆਂਗਨਵਾੜੀ ਸੈਂਟਰ/ਨੇੜਲੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਜਿਨ੍ਹਾਂ ਵਿੱਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਡੇਹਲੋਂ (8198000255), ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਹਾ (7719732193), ਜਗਰਾਓਂ (6284748741, 8968015837), ਖੰਨਾ (9463815972), ਲੁਧਿਆਣਾ ਅਰਬਨ-1 (96460-32200), ਲੁਧਿਆਣਾ ਅਰਬਨ-2 (9855139819), ਲੁਧਿਆਣਾ ਅਰਬਨ-3 (9646032200), ਲੁਧਿਆਣਾ ਅਰਬਨ-4 (98554-45413), ਲੁਧਿਆਣਾ-1 ਪੇਂਡੂ (9779226268), ਮਾਛੀਵਾੜਾ (7719732193), ਮਾਂਗਟ (836-0880224), ਪੱਖੋਵਾਲ (9463815972), ਰਾਏਕੋਟ (8198000255), ਸਮਰਾਲਾ (9855139819), ਸਿੱਧਵਾਂ ਬੇਟ (7986341996) ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਸੁਧਾਰ (9815028234) ਸ਼ਾਮਲ ਹਨ। ਅਜਿਹੇ ਲੋਕਾਂ ਦੇ ਖਿਲਾਫ ਐਫ.ਆਈ.ਆਰ. ਵੀ ਦਰਜ ਕਰਵਾਈ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ (ਨੇੜੇ ਗਿੱਲ ਨਹਿਰ, ਗਿੱਲ ਰੋਡ ਸ਼ਿਮਲਾਪੁਰੀ, ਵਿਖੇ ਵੀ ਰਾਬਤਾ ਕੀਤਾ ਜਾ ਸਕਦਾ ਹੈ। ਸ਼ਿਕਾਇਤਕਰਤਾ ਵੱਲੋਂ ਆਪਣੀ ਸ਼ਿਕਾਇਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ ਦੀ ਈ-ਮੇਲ ਆਈ.ਡੀ.ludhianadpo1830@gmail.com ‘ਤੇ ਵੀ ਭੇਜੀ ਜਾ ਸਕਦੀ ਹੈ।

About Author

Leave A Reply

WP2Social Auto Publish Powered By : XYZScripts.com