ਲੁਧਿਆਣਾ, (ਸੰਜੇ ਮਿੰਕਾ) – ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ) ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਪ੍ਰੈਲ, 2025 ਤੋਂ 31 ਮਾਰਚ, 2026 ਤੱਕ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 16 ਅਪ੍ਰੈਲ, 2025 ਨੂੰ ਕਰਵਾਈ ਜਾ ਰਹੀ ਹੈ। ਐਸ.ਡੀ.ਐਮ. ਪੂਰਬੀ ਨੇ ਅੱਗੇ ਦੱਸਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਖੁੱਲ੍ਹੀ ਬੋਲੀ 16 ਅਪ੍ਰੈਲ, 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ, ਤਹਿਸੀਲਦਾਰ ਲੁਧਿਆਣਾ ਪੂਰਬੀ ਵਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਠੇਕੇ ਦੀ ਨਿਲਾਮੀ ਸਬੰਧੀ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਨਾਜ਼ਰ, ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ)/ਤਹਿਸੀਲਦਾਰ ਲੁਧਿਆਣਾ (ਪੂਰਬੀ) ਨਾਲ ਹਰ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ