Saturday, May 10

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀ ਕਣਕ ਦੀ ਖ਼ਰੀਦ ਸਬੰਧੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਵਰਚੂਅਲ ਮੀਟਿੰਗ ਅਤੇ ਲਿਆ ਜਾਇਜ਼ਾ

  • ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਭਰਵੀਂ ਆਮਦ, 69,281 ਮੀਟਰਿਕ ਟਨ ਮੰਡੀਆਂ ‘ਚ ਪੁੱਜੀ ਕਣਕ
  • ਖਰੀਦੀ ਜਿਣਸ ਦੀ ਅਦਾਇਗੀ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਯਕੀਨੀ ਬਣਾਉਣ ਦੇ ਦਿੱਤੇ ਆਦੇਸ
    -ਕਿਹਾ, ਕਿਸਾਨ ਮੰਡੀਆਂ ‘ਚ ਸੁੱਕੀ ਕਣਕ ਲਿਆਉਣ

ਮਾਲੇਰਕੋਟਲਾ (ਸੰਜੇ ਮਿੰਕਾ) : ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਜਾ ਰਹੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖਰੀਦ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵਲੋਂ ਰੋਜ਼ਾਨਾਂ ਖ਼ਰੀਦ ਸਬੰਧੀ ਸਬੰਧਤ ਵਿਭਾਗਾਂ ਅਤੇ ਵੱਖ ਵੱਖ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕਰਕੇ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੀ ਵਚਨਬੱਧਤਾ ਨੂੰ ਦੁਹਰਾਉਂਦੀਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਉਹ ਖ਼ੁਦ ਰੋਜ਼ਾਨਾ ਰਿਪੋਰਟ ਲੈ ਕੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦਾ ਉਪਰਾਲਾ ਕਰ ਰਹੇ ਹਨ । ਉਨ੍ਹਾਂ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਕਿਸਾਨਾਂ ਨੂੰ ਅਦਾਇਗੀ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਕਰਨ ਨੂੰ ਯਕੀਨੀ ਬਣਾਇਆ ਜਾਵੇ । ਇਸ ਮੌਕੇ ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਸਾਰੀਆਂ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ/ਨਮੁਾਇੰਦਿਆ ਤੋਂ ਹੁਣ ਤੱਕ ਹੋਈ ਖ਼ਰੀਦ, ਅਦਾਇਗੀ ਸਮੇਤ ਲਿਫ਼ਟਿੰਗ ਦਾ ਜਾਇਜ਼ਾ ਲੈਦਿਆ ਹੋਰ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਕਣਕ ਦੀ ਭਰਵੀਂ ਆਮਦ ਸ਼ੁਰੂ ਹੋ ਗਈ ਹੈ, ਇਸ ਲਈ ਸਬੰਧਤ ਖ਼ਰੀਦ ਏਜੰਸੀਆਂ ਆਪਣੀ ਪੂਰੀ ਸਮਰਥਾ ਨਾਲ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫ਼ਟਿੰਗ ਲਈ ਸਾਧਨਾਂ ਦੀ ਉਪਲਬਧਤਾ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖ਼ਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀ ਜੀਣਸ ਸੁਕਾ ਕੇ ਮੰਡੀਆਂ ਵਿੱਚ ਲੈਕੇ ਆਉਣ ਨੂੰ ਯਕੀਨੀ ਬਣਾਉਣ । ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 69281 ਮੀਟਰਿਕ ਟਨ ਕਣਕ ਪੁੱਜੀ ਹੈ ਤੇ ਇਸ ਵਿਚੋਂ 64,130 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੀ ਗਈ ਕਣਕ ਵਿਚੋਂ ਪਨਗਰੇਨ ਵੱਲੋਂ 39395 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2874 ਮੀਟ੍ਰਿਕ ਟਨ, ਪਨਸਪ ਵੱਲੋਂ 9900 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 5758 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ 6205 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ । ਉਨ੍ਹਾਂ ਹੋਰ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਪੰਜਾਬ ਸਕਰਾਰ ਦੀਆਂ ਹਦਾਇਤਾ ਅਨੁਸਾਰ 64 ਕਰੋੜ 17 ਲੱਖ ਰੁਪਏ ਦੀ ਅਦਾਇਗੀ ਦੇ ਬਦਲੇ 74 ਕਰੋੜ 268 ਲੱਖ ਰੁਪਏ ਕੀਤੀ ਜਾ ਚੁੱਕੀ ਜੋ ਕਿ ਕੁਲ ਅਦਾਇਗੀ ਦਾ 116ਫੀਂਸਦੀ ਬਣਦੀ ਹੈ।

About Author

Leave A Reply

WP2Social Auto Publish Powered By : XYZScripts.com