Monday, June 2

ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ – ਵਿਧਾਇਕ ਜੀਵਨ ਸਿੰਘ ਸੰਗੋਵਾਲ

  • ਪਿੰਡ ਸ਼ੰਕਰ, ਢੋਡੇ, ਸ਼ੀਲੋ ਕਲਾਂ, ਨੱਤ, ਹਰਨਾਮਪੁਰਾ ‘ਤੇ ਖਾਨਪੁਰ ‘ਚ ਕੀਤੀਆਂ ਲੋਕ ਮਿਲਣੀਆਂ
  • ਨਸ਼ਿਆਂ ਵਿਰੁੱਧ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ

    ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੀ ਕਾਲੀ ਕਮਾਈ ਨਾਲ ਉਸਾਰੀਆਂ ਨਾਜਾਇਜ਼ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਸ਼ੰਕਰ, ਢੋਡੇ, ਸ਼ੀਲੋ ਕਲਾਂ, ਨੱਤ, ਹਰਨਾਮਪੁਰਾ ਤੇ ਖਾਨਪੁਰ ਵਿਖੇ ਕੀਤੀਆਂ ਲੋਕ ਮਿਲਣੀਆਂ ਦੌਰਾਨ ਆਪਣੇ ਸੰਬੋਧਨ ਵਿੱਚ ਕੀਤਾ ਗਿਆ।  ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ‘ਤੇ ਮਿਸਾਲੀ ਕਾਰਵਾਈਆਂ ਕਰਕੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ ਅਤੇ ਹੁਣ ਨੌਜਵਾਨ ਨਸ਼ਿਆਂ ਤੋਂ ਪਾਸਾ ਵੱਟ ਕੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸਹਿਯੋਗ  ਕਰਕੇ ਇਸ ਨੇਕ ਕਾਰਜ ਦੇ ਭਾਗੀਦਾਰ ਬਣਨ।

About Author

Leave A Reply

WP2Social Auto Publish Powered By : XYZScripts.com