Tuesday, July 29

ਪੰਜਾਬ ਸਰਕਾਰ ਸੂਬੇ ਦੀ ਇੰਡਸਟਰੀ ਨੂੰ ਕਾਰੋਬਾਰ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ  ਹੈ – ਚੇਅਰਮੈਨ ਅਨਿਲ ਠਾਕੁਰ

  • ਪੀ.ਐਸ.ਟੀ.ਸੀ. ਵੱਲੋਂ ਬੱਚਤ ਭਵਨ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ
  • ਸਮੱਸਿਆਵਾਂ ਸੁਣੀਆਂ, ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ
  • ਵਪਾਰੀਆਂ ਦੀਆਂ ਸਮੱਸਿਆਵਾਂ ਦੇ ਫੌਰੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਢੁੱਕਵੇਂ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ

ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਸਰਕਾਰ ਸੂਬੇ ਦੀ ਇੰਡਸਟਰੀ ਨੂੰ ਕਾਰੋਬਾਰ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਤੇਜ਼ੀ ਨਾਲ ਸਾਰਥਕ ਯਤਨ ਕੀਤੇ ਜਾ ਰਹੇ ਹਨ।   ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਚੇਅਰਮੈਨ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ  (ਵਿਭਾਗ – ਆਬਕਾਰੀ ਅਤੇ ਕਰ) ਪੰਜਾਬ ਸਰਕਾਰ ਅਨਿਲ ਠਾਕੁਰ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਇੰਡਸਟ੍ਰੀਅਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ l ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਰਾਜ ਕੁਮਾਰ ਅਗਰਵਾਲ, ਡਾ. ਅਨਿਲ ਭਾਰਦਵਾਜ, ਸਟੇਟ ਸੰਯੁਕਤ ਸਕੱਤਰ ਟਰੇਡ ਵਿੰਗ ਪਰਮਪਾਲ ਸਿੰਘ ਬਾਵਾ, ਮੈਂਬਰ ਅਡਵਾਇਜਰੀ ਕਮੇਟੀ ਚਿਰਾਗ ਥਾਪਰ, ਡਾਇਰੈਕਟਰ ਯੂਥ ਡਿਵੈਲਪਮੈਂਟ ਬੋਰਡ ਗੁਰਬੀਰ ਬਾਜਵਾ ਵੀ ਮੌਜੂਦ ਸਨ। ਉਦਯੋਗ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਕਰਕੇ ਉਨ੍ਹਾਂ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ ਵੱਖ-ਵੱਖ ਇੰਡਸਟ੍ਰੀਅਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਠਾਕੁਰ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਬੜੇ ਗਹੁ ਨਾਲ ਸੁਣਿਆ ਅਤੇ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇੰਡਸਟਰੀ ਦੇ ਪ੍ਰਤੀਨਿਧੀਆਂ ਤੋਂ ਸੁਝਾਅ ਵੀ ਲਏ।   ਉਨ੍ਹਾਂ ਇਹ ਵੀ ਦੱਸਿਆ ਸੂਬੇ ਦੇ ਸਾਰੇ ਫੋਕਲ ਪੁਆਇੰਟਾਂ ਦੇ ਢੁੱਕਵੇਂ ਰੱਖ-ਰਖਾਅ ਲਈ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਸੂਬੇ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ 100 ਤੋਂ ਵੱਧ ਮੀਟਿੰਗਾਂ ਕੀਤੀਆਂ ਜਿੱਥੇ ਹਰ ਇੱਕ ਵਪਾਰੀ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਹੈ।  ਉਨ੍ਹਾਂ ਕਿਹਾ ਕਿ ”ਮੇਰਾ ਪਿਛੋਕੜ ਵੀ ਹੋਟਲ ਇੰਡਸਟਰੀ ਨਾਲ ਸਬੰਧਤ ਹੈ ਅਤੇ ਮੈਂ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਬਾਖੂਬੀ ਸਮਝਦਾ ਹਾਂ ਜਿਸਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਨੂੰ ਜਿੰਮੇਵਾਰੀ ਸੌਂਪੀ ਹੈ”।   ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਹਿੱਤ ਲਈ ਜਲਦ 2017-18 ਇੱਕ ਤਿਮਾਹੀ ਓ.ਟੀ.ਐਸ. ਸਕੀਮ ਵੀ ਲਿਆਂਦੀ ਜਾਵੇਗੀ।  ਉਨ੍ਹਾਂ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਵਪਾਰੀਆਂ ਵੱਲੋਂ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਠਾਕੁਰ ਦਾ ਲੁਧਿਆਣਾ ਫੇਰੀ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਆਪਣੀਆਂ ਮੁਸ਼ਕਿਲਾਂ ਦੱਸੀਆਂ ਜਿਨ੍ਹਾਂ ਵਿੱਚ ਰਿਫੰਡ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਾਲ-ਨਾਲ ਬਿਨ੍ਹਾਂ ਬਿੱਲ ਦੇ ਮਾਲ ਦੀ ਆਵਾਜਾਈ ‘ਤੇ ਨਕੇਲ ਕੱਸਣ ਦੀ ਵੀ ਅਪੀਲ ਕੀਤੀ ਗਈ। ਇਸ ਮੌਕੇ ਵੱਖ-ਵੱਖ ਇੰਡਸਟ੍ਰੀਅਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਡੀ.ਸੀ.ਐਸ.ਟੀ. ਰਣਧੀਰ ਕੌਰ, ਹਰਪ੍ਰੀਤ ਸਿੰਘ ਏ.ਸੀ.ਐਸ.ਟੀ., ਮਿਸ ਸ਼ਾਇਨੀ ਸਿੰਘ ਏ.ਸੀ.ਐਸ.ਟੀ., ਰਾਹੁਲ ਭਾਟੀਆ ਏ.ਸੀ.ਐਸ.ਟੀ., ਕੁਲਬੀਰ ਸਿੰਘ ਏ.ਸੀ.ਐਸ.ਟੀ, ਮੋਬਾਇਲ ਵਿੰਗ, ਇੰਦਰਜੀਤ ਸਿੰਘ ਏ.ਸੀ. ਆਬਕਾਰੀ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com