Wednesday, December 3

ਸੀ-ਪਾਈਟ ਕੈਂਪ ‘ਚ ਸੀ.ਏ.ਪੀ.ਐਫ ਤੇ ਐਸ.ਐਸ.ਐਫ. ‘ਚ ਭਰਤੀ ਲਈ ਲਿਖਤੀ ਪੇਪਰ ਦੀ ਤਿਆਰੀ

ਲੁਧਿਆਣਾ, (ਸੰਜੇ ਮਿੰਕਾ) – ਸੀ-ਪਾਈਟ ਕੈਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ 08 ਤੋਂ 31 ਦਸੰਬਰ 2025 ਤੱਕ ਹੋਣ ਵਾਲੀ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫਜ) ਅਤੇ ਐਸ.ਐਸ.ਐਫ. ਵਿੱਚ ਕਾਂਸਟੇਬਲ (ਜੀ.ਡੀ.) ਅਤੇ ਆਸਾਮ ਰਾਈਫਲਜ ਵਿੱਚ ਰਾਈਫਲਮੈਨ (ਜੀ.ਡੀ.) ਦੀ ਪ੍ਰੀਖਿਆ, 2026 ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਇਹ ਭਰਤੀ ਦੇਖਣਾ ਚਾਹੁੰਦੇ ਹਨ, ਸੀ-ਪਾਈਟ ਕੈਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਕਿਸੇ ਵੀ ਦਿਨ ਲਿਖਤੀ ਪੇਪਰ ਦੀ ਤਿਆਰੀ ਲਈ ਕੈਪ ਵਿੱਚ ਆ ਸਕਦੇ ਹਨ। ਲਿਖਤੀ ਪੇਪਰ ਦੀ ਤਿਆਰੀ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਵਿਦਿਅਕ ਯੋਗਤਾਂ 10ਵੀਂ, 12ਵੀਂ, ਉੱਚ ਵਿਦਿਅਕ ਸਾਰੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਨਾਲ ਕੈਪ ਵਿੱਚ ਰਿਪੋਰਟ ਕਰ ਸਕਦੇ ਹਨ।  ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 84928-21213, 79739-14579, 78885-86296 ਅਤੇ 98766-17258 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com