Monday, February 9

ਲੁਧਿਆਣਾ ਪੁੱਜੇ ‘ਆਪ’ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ

  • ਜੱਥੇਬੰਦੀ ਦੇ ਵਿਸਥਾਰ ਲਈ ਵੱਖ-ਵੱਖ ਅਹੁੱਦੇਦਾਰਾਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ

ਲੁਧਿਆਣਾ,(ਸੰਜੇ ਮਿੰਕਾ) – ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ, ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਅੱਜ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪੁੱਜੇ ਜਿੱਥੇ ਉਨ੍ਹਾਂ ਜੱਥੇਬੰਦੀ ਦੇ ਵਿਸਥਾਰ ਲਈ ਵੱਖ-ਵੱਖ ਅਹੁੱਦੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਸੀ. ਵਿੰਗ ਦੇ ਵਾਈਸ ਪ੍ਰਧਾਨ-ਕਮ-ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਹੇਮਰਾਜ ਰਾਜੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਪ੍ਰਧਾਨ ਢਿੱਲਵਾਂ ਨੇ ਆਪਣੇ ਜੁਝਾਰੂ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਆਪ’ ਪਾਰਟੀ ਵੱਲੋਂ ਪਿਛਲੇ 4 ਸਾਲਾਂ ਵਿੱਚ ਜੋ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਪੰਜਾਬੀਆਂ ਦੀ ਸੇਵਾ ਕੀਤੀ ਹੈ ਉਸ ਨੂੰ ਹੋਰ ਹੁਲਾਰਾ ਦਿੱਤਾ ਜਾਵੇ।  ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇ ਤਾਂ ਜੋ ਕੋਈ ਵੀ ਵਸਨੀਕ ਲਾਭ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।  ਉਨ੍ਹਾਂ ਬੀਤੇ ਦਿਨੀਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਹੈਲਥ ਕਾਰਡ ਬਣਾਉਣ ਲਈ ਹਰ ਘਰ ਤੱਕ ਪਹੁੰਚ ਬਣਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵੱਖ-ਵੱਖ ਅਹੁੱਦੇਦਾਰਾਂ ਨੂੰ ਅਪੀਲ ਕੀਤੀ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਟਟੋਲਿਆ ਜਾਵੇ ਅਤੇ ਤੁਰੰਤ ਨਿਪਟਾਰਾ ਵੀ ਯਕੀਨੀ ਬਣਾਇਆ ਜਾਵੇ।

About Author

Leave A Reply

WP2Social Auto Publish Powered By : XYZScripts.com