Wednesday, March 11

ਥਾਣਾ ਜਮਾਲਪੁਰ ਪੁਲਿਸ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ

ਲੁਧਿਆਣਾ, (ਸੰਜੇ ਮਿੰਕਾ) ਮਾਨਯੋਗ ਸ਼੍ਰੀ ਸਵਪਨ ਸ਼ਰਮਾ, IPS ਕਮਿਸ਼ਨਰ ਪੁਲਿਸ ਲੁਧਿਆਣਾ ਜੀ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਅਤੇ ਸ੍ਰੀ ਜਸ਼ਕਿਰਨਜੀਤ ਸਿੰਘ ਤੇਜਾ, PPS ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ), ਸ੍ਰੀ ਜਸ਼ਨਦੀਪ ਸਿੰਘ ਗਿੱਲ, PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-4 ਲੁਧਿਆਣਾ ਅਤੇ ਸ੍ਰੀ ਇੰਦਰਜੀਤ ਸਿੰਘ ਬੋਪਾਰਾਏ, PPS ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀਅਲ ਏਰੀਆ-ਏ ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਥਾਣਾ ਜਮਾਲਪੁਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਜਮਾਲਪੁਰ ਦੇ ਅਧੀਨ ਆਉਂਦੀ ਚੌਕੀ ਮੁੰਡੀਆਂ ਕਲਾਂ ਦੇ ਇੰਚਾਰਜ ਸ:ਥ: ਪਰਮਜੀਤ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ ਕਾਬੂ ਕੀਤਾ। ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਰਾਜਾ ਕੁਮਾਰ ਪੁੱਤਰ ਬਟੇਸ਼ਵਰ ਸਿੰਘ ਉਰਫ਼ ਸਾਧੂ ਵਾਸੀ ਮਕਾਨ ਨੰਬਰ 808, ਗਲੀ ਨੰਬਰ 11, ਨਜ਼ਦੀਕ ਸਤਸੰਗ ਆਸ਼ਰਮ, ਰਾਮ ਨਗਰ, ਭਾਮੀਆਂ ਕਲਾਂ, ਥਾਣਾ ਜਮਾਲਪੁਰ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਸ਼ੀ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸੰਬੰਧੀ ਮੁਕੱਦਮਾ ਨੰਬਰ 58 ਮਿਤੀ 10.03.2026 ਅਧੀਨ ਧਾਰਾ 21C, 61, 85 NDPS ਐਕਟ ਥਾਣਾ ਜਮਾਲਪੁਰ ਲੁਧਿਆਣਾ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ ਹੈ।

About Author

Leave A Reply

WP2Social Auto Publish Powered By : XYZScripts.com