
ਮਾਲੇਰਕੋਟਲਾ, ਲੁਧਿਆਣਾ (ਸੰਜੇ ਮਿੰਕਾ) ਦੇਸ਼ ਦੀ ਆਜ਼ਾਦੀ ਦਿਵਸ ਦੀ 80ਵੀਂ ਵਰ੍ਹੇਗੰਢ ਮੌਕੇ ਮਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਕਰਨ ਵਾਲੀਆਂ ਹਸਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸੇ ਲੜੀ ਤਹਿਤ, ਇਲਾਕੇ ਵਿੱਚ ਲੰਬੇ ਸਮੇਂ ਤੋਂ ਟਰੈਫਿਕ ਦੀ ਸਮੱਸਿਆ ਨੂੰ ਸੁਚਾਰੂ ਅਤੇ ਵਧੀਆ ਢੰਗ ਨਾਲ ਹੱਲ ਕਰਨ ਵਾਲੇ ਆਮ ਲੋਕਾਂ ਦੇ ਹਰਮਨ ਪਿਆਰੇ ਟਰੈਫਿਕ ਇੰਚਾਰਜ ਸਰਦਾਰ ਗੁਰਮੁਖ ਸਿੰਘ ਲੱਡੀ ਦਾ ਉਚੇਚੇ ਤੌਰ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੁੱਖ ਮਹਿਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਮੁਖ ਸਿੰਘ ਲੱਡੀ ਦੀਆਂ ਬਿਹਤਰੀਨ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ (ਐਸ.ਐਸ.ਪੀ.) ਮਾਲੇਰਕੋਟਲਾ ਸਰਦਾਰ ਗੁਰਮੀਤ ਸਿੰਘ ਜੀ ਅਤੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।