Sunday, May 11

ਪ੍ਰਦੀਪ ਢੱਲ ਪੰਜਾਬ ਮੀਡੀਅਮ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਡਾਇਰੈਕਟਰ ਨਿਯੁਕਤ

ਲੁਧਿਆਣਾ, (ਸੰਜੇ ਮਿੰਕਾ) – ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸ੍ਰੀ ਪ੍ਰਦੀਪ ਢੱਲ (ਸਮਾਜ ਸੇਵਕ) ਨੂੰ ‘ਪੰਜਾਬ ਮੀਡੀਅਮ ਇੰਡਸਟ੍ਰੀਅਲ ਵਿਕਾਸ ਬੋਰਡ’ ਦੇ ਡਾਇਰੈਕਟਰ ਦਾ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸ੍ਰੀ ਢੱਲ ਪਿਛਲੇ ਲੰਬੇ ਸਮੇਂ ਤੋਂ ਇਮਾਨਦਾਰੀ ਅਤੇ ਲਗਨ ਨਾਲ ਸਮਾਜ ਦੇ ਕਾਰਜ਼ਾਂ, ਜਿਵੇਂ ਕਿ ਭਰੂਣ ਹੱਤਿਆ ਨੂੰ ਰੋਕਣਾ, ਲੋੜਵੰਦ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ, ਕੋਰੋਨਾ ਮਹਾਂਮਾਰੀ ਦੌਰਾਨ ਰਾਸ਼ਨ ਮੁਹੱਈਆ ਕਰਵਾਉਣਾ ਆਦਿ ਵਰਗੇ ਸ਼ਲਾਘਾਯੋਗ ਕੰਮ ਕਰਦੇ ਆ ਰਹੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਪ੍ਰਦੀਪ ਢੱਲ ਨੂੰ ਸਮਾਜ ਸੇਵਾ ਵਜੋਂ ਸੂਬਾ ਸਰਕਾਰ ਵੱਲੋਂਸਨਮਾਨਿਤ ਵੀ ਕੀਤਾ ਗਿਆ ਹੈ ਅਤੇ ਸਿੱਧਵਾਂ ਨਹਿਰ ਦੀ ਸਫਾਈ ਅਤੇ ਵਾਟਰ ਫ੍ਰੰਟ ਬਣਾਉਣ ਲਈ ਵੀ ਉਹ ਸੁਰੂ ਤੋਂ ਯਤਨਸ਼ੀਲ ਰਹੇ ਹਨ। ਸ੍ਰੀ ਪ੍ਰਦੀਪ ਢੱਲ ਵੱਲੋਂ ਇਸ ਮੌਕੇ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀ ਸ੍ਰੀ ਆਸ਼ੂ ਜੀ ਦਾ ਤਹਿਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਉਨ੍ਹਾਂ ‘ਤੇ ਵਿਸ਼ਵਾਸ਼ ਪ੍ਰਗਟਾਉਂਦਿਆਂ ਇਸ ਮਹੱਤਵਪੂਰਣ ਅਹੁਦੇ ਨਾਲ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋ ਜਾਰੀ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਵਾਲੀਆਂ ਨੀਤੀਆਂ ਰਾਹੀਂ ਸਬੰਧਤ ਲੋਕਾਂ ਨੂੰ ਜਾਗਰੂਕ ਕਰਨਗੇ।
ਇਸ ਮੌਕੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਉਪ-ਚੇਅਰਮੈਨ ਸ੍ਰੀ ਰਮੇਸ਼ ਜੋਸ਼ੀ, ਸ੍ਰੀਮਤੀ ਮਮਤਾ ਆਸ਼ੂ, ਸੀਨੀਅਰ ਕਾਂਗਰਸ ਆਗੂ ਸ.ਇਸ਼ਵਰਜੋਤ ਸਿੰਘ ਚੀਮਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਕੌਸਲਰ ਸ੍ਰੀ ਸੰਨੀ ਭੱਲਾ, ਪੰਕਜ ਕਾਕਾ, ਹਰੀ ਸਿੰਘ ਬਰਾੜ, ਭੁਪਿੰਦਰ ਸਿੰਘ ਬਸੰਤ, ਸੁਨੀਲ ਕੂਪਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com