Friday, May 9

ਵਿਸ਼ਵਾਸ਼ਘਾਤ ਕਰਨ ਵਾਲੀ ਕਾਂਗਰਸ ਨੂੰ ਲੋਕ ਦਿਖਾਉਣਗੇ ਸੱਤਾ ਤੋਂ ਬਾਹਰ ਦਾ ਰਸਤਾ-ਪ੍ਰਿਤਪਾਲ ਸਿੰਘ, ਬੱਗਾ,ਡੰਗ

ਲੁਧਿਆਣਾ,(ਸੰਜੇ ਮਿੰਕਾ, ਵਿਸ਼ਾਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਚੜ੍ਹਦੀ ਕਲਾ ਅਤੇ ਉਸਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਣ ਲਈ ਇੱਕ ਅਹਿਮ ਮੀਟਿੰਗ ਘੰਟਾਘਰ ਵਿਖੇ ਹੋਈ। ਜਿਸ ਦੌਰਾਨ ਮੌਕੇ ਤੇ ਪਹੁੰਚੇ ਪ੍ਰਿਤਪਾਲ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ ਗੁ ਦੁੱਖ ਨਿਵਾਰਨ ਸਾਹਿਬ, ਮਦਨ ਲਾਲ ਬੱਗਾ, ਹਰਭਜਨ ਸਿੰਘ ਡੰਗ, ਗੁਰਪ੍ਰੀਤ ਸਿੰਘ ਬੱਬਲ ਅਤੇ ਮਨਪ੍ਰੀਤ ਸਿੰਘ ਬੰਟੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਿਸ਼ਵਾਸ਼ਘਾਤ ਕਰਨ ਵਾਲੀ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੋਏ ਸੂਬੇ ਦੇ ਲੋਕ ਬਹੁਤ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਵਿੱਚ ਨਵੇਂ ਵਿਕਾਸ ਕਾਰਜ ਤਾਂ ਕਿ ਸ਼ੁਰੂ ਹੋਣੇ ਸੀ ਬਲਕਿ ਪੁਰਾਣੇ ਪ੍ਰੋਜੈਕਟ ਵੀ ਨੇਪਰੇ ਨਹੀਂ ਚੜ ਸਕੇ। ਸਿਰਫ ਇਨ੍ਹਾਂ ਹੀ ਨਹੀਂ ਕੈਪਟਨ ਨੇ ਚੋਣਾਂ ਦੌਰਾਨ ਅਨੇਕਾਂ ਝੂਠੇ ਵਾਅਦੇ ਕਰਕੇ ਸੱਤਾ ਤਾਂ ਹਾਸਿਲ ਕਰ ਲਈ ਪਰੰਤੂ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸਦੇ ਚਲਦਿਆਂ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।ਜਦਕਿ ਸ.ਬਾਦਲ ਦੇ ਕਾਰਜਕਾਲ ਸਮੇਂ ਪੂਰੇ ਸੂਬੇ ਦੀ ਨੁਹਾਰ ਬਦਲ ਦਿੱਤੀ ਗਈ ਸੀ।ਤੇ ਅਨੇਕਾਂ ਲੋਕ ਭਲਾਈ ਸਕੀਮਾਂ ਵੀ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਦੁਖੀ ਹੋਏ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਦੌਰਾਨ ਕਾਂਗਰਸ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਕੇ ਮੁੜ ਤੋਂ ਸ ਬਾਦਲ ਦੀ ਸਰਕਾਰ ਬਣਾਉਣਗੇ, ਤਾਂ ਜੋ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ਵੱਲ ਤੋਰਿਆ ਜਾ ਸਕੇ।ਇਸ ਮੌਕੇ ਤੇ ਮਹਿਲਾ ਦਿਵਸ ਨੂੰ ਮੁੱਖ ਰੱਖਦਿਆਂ ਮਹਿਲਾ ਵਰਗ ਨੂੰ ਬਣਦਾ ਸਨਮਾਨ ਨਾ ਮਿਲਣ ਤੇ ਚਿੰਤਾ ਜਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਬਰਾਬਰ ਦਾ ਯੋਗਦਾਨ ਪਾਉਣ ਵਾਲੀ ਅੱਜ ਦੀ ਨਾਰੀ ਤੇ ਹੋ ਰਿਹਾ ਅੱਤਿਆਚਾਰ ਬਹੁਤ ਹੀ ਮੰਦਭਾਗਾ ਹੈ। ਇਸ ਮੀਟਿੰਗ ਦੌਰਾਨ ਕੁਲਦੀਪ ਸਿੰਘ ਦੁਆ, ਅਮਰਜੀਤ ਸਿੰਘ ਹੈਪੀ, ਸਰਬਜੀਤ ਸਿੰਘ,ਅਵਤਾਰ ਸਿੰਘ ਆਦਿ ਹਾਜਿਰ ਸਨ।

About Author

Leave A Reply

WP2Social Auto Publish Powered By : XYZScripts.com