ਲੁਧਿਆਣਾ (ਸੰਜੇ ਮਿੰਕਾ,ਅਰੁਣ ਜੈਨ)- “ਅੰਤਰਰਾਸ਼ਟਰੀ ਮਹਿਲ ਦਿਵਸ” ਦੇ ਮੌਕੇ ਤੇ ਔਰਤਾਂ ਦੇ ਵੱਖ-ਵੱਖ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਦੀ ਵਿਦਿਆਰਥਣਾਂ ਨੂੰ ਔਰਤਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ ਜਿਸ ਦੌਰਾਨ ਮੈਡਮ ਪ੍ਰੀਤੀ ਸੁਖੀਜਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੂੰ ਵੀਡਿਓ ਕਾਨਫਰੈਂਸਿੰਗ ਰਾਹੀਂ ਉਨ੍ਹਾਂ ਦੇ ਵੱਖ-ਵੱਖ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ । “ਅੰਤਰਰਾਸ਼ਟਰੀ ਮਹਿਲ ਦਿਵਸ” ਮਨਾਉਣ ਦੀ ਲੜੀ ਵਿੱਚ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਕਚਹਿਰੀਆਂ ਕੰਪਲੈਕਸ, ਲੁਧਿਆਣਾ ਵਿੱਚ ਜਿਲ੍ਹਾ ਬਾਰ ਐਸੋਸਇਏਸ਼ਨ, ਲੁਧਿਆਣਾ ਦੀਆਂ ਮਹਿਲਾ ਵਕੀਲਾਂ ਲਈ ਇੱਕ ਵਿਸ਼ੇਸ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ । ਇਸ ਸੈਮੀਨਾਰ ਦੀ ਪ੍ਰਧਾਨਗੀ ਮੈਡਮ ਪ੍ਰੀਤੀ ਸੁਖੀਜਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੀ ਗਈ ਅਤੇ ਔਰਤਾਂ ਦੇ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾਂ ਵੱਲੋਂ ਘਰੇਲੂ ਹਿੰਸਾ ਕਾਨੂੰਨ, ਔਰਤਾਂ ਦੇ ਵਿਰੁੱਧ ਅਤਿਆਚਾਰਾਂ, ਕੰਮ-ਕਾਜੀ ਔਰਤਾਂ ਨਾਲ ਜਿਨਸੀ ਸੋਸ਼ਣ ਅਤੇ ਔਰਤਾਂ ਦੇ ਹੋਰ ਅਧਿਕਾਰਾਂ ਬਾਰੇ ਵਿਸਥਾਰਪੂਵਕ ਜਾਣਕਾਰੀ ਮੁਹੱਈਆ ਕਰਵਾਈ ਗਈ । ਇਸ ਸੈਮੀਨਾਰ ਵਿੱਚ ਮੈਡਮ ਹਰਸਿਮਰਤ ਕੌਰ, ਐਡਵੋਕੇਟ, ਮੈਡਮ ਦੀਪਤੀ ਸਲੂਜਾ, ਐਡਵੋਕੇਟ, ਮੈਡਮ ਵਿਜੈ ਸ਼ਰਮਾ, ਐਡਵੋਕੇਟ ਵੱਲੋਂ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ । ਇਸ ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਮਹਿਲਾਵਾਂ ਨੂੰ ਆਪਣੇ ਆਪ ਵਿੱਚ ਲੋੜ ਅਨੁਸਾਰ ਬਦਲਾਅ ਕਰਨ ਦੇ ਸੁਝਾਅ ਦਿੱਤੇ ਗਏ। ਸੈਮੀਨਾਰ ਵਿੱਚ ਹਾਜ਼ਰ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤਿ ਜਾਗਰੂਕ ਕੀਤਾ ਗਿਆ ਅਤੇ ਔਰਤਾਂ ਦੇ ਸ਼ਸਕਤੀਕਰਣ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ । ਇਹ ਵੀ ਦੱਸਿਆ ਕਿ ਮਹਿਲਾਵਾਂ ਨੂੰ ਸਮਾਜ ਵਿੱਚ ਹਰੇਕ ਆਹੁਦੇਦਾਰੀ ਤੇ ਸਮਾਨਤਾ ਦੇ ਅਧਿਕਾਰ ਪ੍ਰਾਪਤ ਹਨ ਅਤੇ ਅੱਜ ਦੀ ਨਾਰੀ ਸਮਾਜ ਦੇ ਹਰੇਕ ਖੇਤਰ ਵਿੱਚ ਮਰਦਾਂ ਦੇ ਬਰਾਬਰ ਕੰਮ ਕਰ ਰਹੀ ਹੈ । ਇੱਕ ਮਹਿਲਾ ਹੋਣ ਕਰਕੇ ਉਸਨੂੰ ਕਿਸੇ ਵੀ ਕੰਮ ਦੇ ਖੇਤਰ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ