Wednesday, March 12

ਲੁਧਿਆਣਾ ਜ਼ਿਲ੍ਹੇ ਅਧੀਨ ਸਮੂਹ ਸਿਹਤ ਸੰਸਥਾਵਾਂ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਸਬੰਧੀ ਸੈਮੀਨਾਰ

ਲੁਧਿਆਣਾ (ਸੰਜੇ ਮਿੰਕਾ)-ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਪੀ. ਸਿੰਘ ਦੀ ਅਗਵਾਈ ਵਿੱਚ ਅੱਜ ਲੁਧਿਆਣਾ ਜ਼ਿਲ੍ਹੇ ਅਧੀਨ ਸਮੂਹ ਸਿਹਤ ਸੰਸਥਾਵਾਂ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਸਬੰਧੀ ਸੈਮੀਨਾਰ ਕੀਤੇ ਗਏ ਜਿਸ ਵਿੱਚ ਅੋਰਤਾਂ ਦੇ ਹੱਕਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਸਿਹਤ ਵਿਭਾਗ ਦੀਆਂ ਅੋਰਤਾਂ ਪ੍ਰਤੀ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪੱਧਰ ਦਾ ਪ੍ਰੋਗਰਾਮ ਆਈ.ਟੀ.ਆਈ. ਮਹਿਲਾ ਘੁਮਾਰ ਮੰਡੀ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਾਸ ਮੀਡੀਆ ਅਫਸਰ ਹਰਜਿੰਦਰ ਸਿੰਘ ਵੱਲੋਂ ਹਾਜ਼ਰ ਲੋਕਾਂ ਨੂੰ ਅੋਰਤ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਪੀ.ਸੀ.ਪੀ.ਐਨ ਡੀ.ਟੀ. ਐਕਟ ਅਤੇ ਪੰਜਾਬ ਸਰਕਾਰ ਦੀਆਂ ਅੋਰਤਾਂ ਪ੍ਰਤੀ ਸਾਰੀਆਂ ਸਹੂਲਤਾਂ ਬਾਰੇ ਦੱਸਿਆ ਗਿਆ ਇਸ ਪ੍ਰੋਗਰਾਮ ਵਿੱਚ ਦਲਜੀਤ ਸਿੰਘ ਡਿਪਟੀ ਐਮ.ਏ.ਆਈ.ਓ. ਸ਼੍ਰੀ ਇੰਦਰਜੀਤ ਸਿੰਘ, ਆਈ.ਟੀ.ਓ. ਪ੍ਰਿੰਸੀਪਲ ਸੁਪਰਡੈਂਟ ਅਤੇ ਟਿਊਟਰ ਹਾਜ਼ਰ ਹੋਏ। ਸਮਾਗਮ ਵਿੱਚ ਵਿਸ਼ੇਸ਼ ਉਪਰਾਲੇ ਕਰਕੇ ਸਮਾਜ ਵਿੱਚ ਨਾਮ ਖੱਟਣ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਆਈ.ਟੀ.ਆਈ. ਅਤੇ ਸੁਪਰਡੈਂਟ ਆਈ.ਟੀ.ਆਈ. ਨੇ ਬੱਚੀਆਂ ਨੂੰ ਸੰਬੋਧਨ ਕਰਦੇ ਹੋਏ ਚੰਗੇਰੀ ਅਤੇ ਉਚੇਰੀ ਪੜ੍ਹਾਈ ਕਰਕੇ ਸਮਾਜ ਵਿੱਚ ਨਾਮਨਾ ਖੱਟਣ ਵਾਲੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਸਮਾਜ ਲਈ ਚੰਗੇ ਕੰਮ ਕਰਕੇ ਦੇਸ਼ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ। ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੂੰ ਮਾਸ ਮੀਡੀਆ ਰਾਹੀਂ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।

About Author

Leave A Reply

WP2Social Auto Publish Powered By : XYZScripts.com