ਲੁਧਿਆਣਾ (ਸੰਜੇ ਮਿੰਕਾ,ਅਰੁਣ ਜੈਨ)- ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਹਿੰਦ ਦੀ ਚਾਦਰ ਦੇ 4੦੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਮਿਤੀ ਬੀਤੇ ਦਿਨੀਂ ਬਾਬਾ ਸ਼ੀਹਾਂ ਸਿੰਘ ਗਿੱਲ ਸਰਕਾਰੀ ਕਾਲਜ ਸਿੱਧਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਅਤੇ ਪ੍ਰਭਾਵ ਵਿਸ਼ੇ ‘ਤੇ ਆਨ-ਲਾਈਨ ਮਾਧਿਅਮ ਰਾਹੀਂ ਕਾਲਜ ਪ੍ਰਿੰਸੀਪਲ ਸ੍ਰੀਮਤੀ ਸਿਮਰਜੀਤ ਕੌਰ ਦੀ ਯੋਗ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬੀ ਵਿਭਾਗ ਦੇ ਪ੍ਰੋ: ਸਤਿੰਦਰਪਾਲ ਕੌਰ ਨੇ ਗੁਰੂੁ ਸਾਹਿਬ ਜੀ ਦੀ ਪਾਕ ਪਵਿੱਤਰ ਸ਼ਖ਼ਸੀਅਤ ਤੋਂ ਜਾਣੂ ਕਰਵਾਇਆ ਤੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਕੁਰਬਾਨੀ ਦੇ ਕੇ ਕਿਵੇਂ ਮਜ਼ਲੂਮਾਂ ਦੀ ਰੱਖਿਆ ਕੀਤੀ ਤੇ ਹਿੰਦ ਦੀ ਚਾਦਰ ਬਣੇ। ਗੁਰੂ ਜੀ ਨੇ ਆਪਣੀ ਬਾਣੀ ਵਿੱਚ ਸੰਸਾਰ ਦੀ ਅਸਥਿਰਤਾ, ਅਹੰਕਾਰ, ਤਿਆਗ, ਬੈਰਾਗ ਤੇ ਭੇਖ ਦੇ ਤਿਆਗ ਦੀ ਗੱਲ ਕਰਕੇ ਪਰਮਾਤਮਾ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸ ਸਮਾਗਮ ਵਿੱਚ ਕਾਲਜ ਦੇ ਵਿਦਿਆਰਥੀਆਂ ਤੇ ਆਮ ਪਬਲਿਕ ਵੱਲੋਂ ਆਨ-ਲਾਈਨ ਮਾਧਿਅਮ ਦੁਆਰਾ ਇਸ ਸਮਾਗਮ ‘ਚ ਭਾਗ ਲਿਆ। ਇਸ ਸਮਾਗਮ ਦੇ ਅਖੀਰ ਵਿੱਚ ਪ੍ਰੋ: ਸਤਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀ ਦਰਸਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਆ ਤੇ ਗੁਰੁ ਜੀ ਦੀ ਬਾਣੀ ਅਨੁਸਾਰ ਜੀਵਨ ਜਿਉਣ ਲਈ ਵੀ ਪ੍ਰੇਰਿਤ ਕੀਤਾ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ