Sunday, May 11

ਜ਼ਿਲ੍ਹੇ ਦੇ ਵਿਕਾਸ ਨੂੰ ਬਣਾਇਆ ਜਾ ਰਿਹੈ ਯਕੀਨੀ: ਤਿਵਾੜੀ

  • ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨਾਲ ਮੀਟਿੰਗ
  • ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਬਜਟ ਪ੍ਰਵਾਨ

ਐਸ ਏ ਐਸ ਨਗਰ, (ਬਿਊਰੋ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨਾਲ ਮੀਟਿੰਗ ਦੌਰਾਨ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨੇ ਆਖਿਆ ਕਿ ਜ਼ਿਲ੍ਹੇ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਜ਼ਿਲ੍ਹੇ ਵਿੱਚ ਵੱਖ ਵੱਖ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੰਸਦ ਮੈਂਬਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਵਿਕਾਸ ਕਰਵਾ ਕੇ ਜ਼ਿਲ੍ਹੇ ਦੀ ਕਾਇਆ ਕਲਪ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਐਸ ਏ ਐਸ ਨਗਰ ਦਾ ਕਰੀਬ 49 ਕਰੋੜ 41 ਲੱਖ ਰੁਪਏ, ਬਲਾਕ ਸੰਮਤੀ ਡੇਰਾਬਸੀ ਦਾ ਕਰੀਬ 04 ਕਰੋੜ ਰੁਪਏ, ਬਲਾਕ ਸੰਮਤੀ ਮਾਜਰੀ ਦਾ ਕਰੀਬ 02 ਕਰੋੜ 12 ਲੱਖ ਰੁਪਏ ਅਤੇ ਬਲਾਕ ਸੰਮਤੀ ਖਰੜ ਦਾ ਕਰੀਬ 03 ਕਰੋੜ 53 ਲੱਖ ਰੁਪਏ ਦਾ ਬਜਟ ਪ੍ਰਵਾਨ ਕੀਤਾ ਗਿਆ। ਇਸ ਦੇ ਨਾਲ ਨਾਲ ਕਰੀਬ 36 ਕਰੋੜ 55 ਲੱਖ ਰੁਪਏ ਦਾ ਮਗਨਰੇਗਾ ਸਬੰਧੀ ਲੇਬਰ ਬਜਟ ਵੀ ਪ੍ਰਵਾਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਨੇ ਜਿੱਥੇ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਦੀਆਂ ਸਮੇਂ ਸਮੇਂ ਉਤੇ ਟਰੇਨਿੰਗਜ਼ ਕਰਵਾਉਣ ਲਈ ਕਿਹਾ, ਉਥੇ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਦੀ ਆਮਦਨ ਵਧਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਨਾਲ ਹੀ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਮੁਹੱਈਆ ਕਰਰਵਾਈਆਂ ਜਾ ਰਹੀਆਂ ਸਹੂਲਤਾਂ ਸਬੰਧੀ ਖ਼ੁਦ ਨਿਗਰਾਨੀ ਰੱਖਣ, ਜੇ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਫੌਰੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਉਸ ਨੂੰ ਦੂਰ ਕਰਵਾਇਆ ਜਾਵੇ। ਇਸ ਮੌਕੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਸ਼੍ਰੀਮਤੀ ਜਸਵਿੰਰ ਕੌਰ, ਵਾਈਸ ਚੇਅਰਮੈਨ ਕੁਲਵੰਤ ਸਿੰਘ, ਡੀ ਡੀ ਪੀ ਓ ਸ਼੍ਰੀ ਡੀ.ਕੇ. ਸਾਲਦੀ, ਕਰਨੈਲ ਸਿੰਘ, ਮੋਹਨ ਸਿੰਘ, ਯਾਦਵਿੰਦਰ ਸਿੰਘ ਕੰਗ, ਸ਼੍ਰੀਮਤੀ ਰਣਵੀਰ ਕੌਰ ਅਤੇ ਵੱਖ ਵੱਖ ਅਧਿਕਾਰੀ ਮੌਜੂਦ ਸਨ।  

About Author

Leave A Reply

WP2Social Auto Publish Powered By : XYZScripts.com