Friday, May 9

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 3940 ਸੈਂਪਲ ਲਏ

  • ਮਰੀਜ਼ਾਂ ਦੇ ਠੀਕ ਹੋਣ ਦੀ ਦਰ 90% ਹੋਈ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3940 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 31066 ਮਰੀਜ਼ਾਂ ਵਿਚੋਂ 90% (27962 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 3940 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 2019   ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 26835 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 379 ਮਰੀਜ਼ (341 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 38 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 750021 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 749656 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 713642 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 365 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 27962 ਹੈ, ਜਦਕਿ 4948 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 5 ਮੌਤਾਂ ਦੀ ਪੁਸ਼ਟੀ ਹੋਈ ਹੈ (2 ਜ਼ਿਲ੍ਹਾ ਲੁਧਿਆਣਾ, 1 ਹੁਸ਼ਿਆਰਪੁਰ, 1 ਨਵਾਂਸ਼ਹਿਰ ਅਤੇ 1 ਜਲੰਧਰ ਨਾਲ ਸਬੰਧਤ ਹੈ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1085 ਅਤੇ 552 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 62612 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3775 ਵਿਅਕਤੀ ਇਕਾਂਤਵਾਸ ਹਨ। ਅੱਜ 180 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

About Author

Leave A Reply

WP2Social Auto Publish Powered By : XYZScripts.com