
ਲੁਧਿਆਣਾ,(ਸੰਜੇ ਮਿੰਕਾ)- ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਅਫਵਾਹਾਂ ਤੇ ਯਕੀਂ ਨਾ ਕਰੇ ਅਤੇ ਕਰੋਨਾ ਵੈਕਸੀਨ ਲਗਵਾ ਕੇ ਆਪਣੇ ਆਪ ਨੂੰ ਸੁਰੱਖਿਅਤ ਕਰਨ । ਗੁਰਦੀਪ ਸਿੰਘ ਗੋਸ਼ਾ ਨੇ ਖੁਦ ਵੀ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ । ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਬਹੁਤੇ ਲੋਕ ਅਫਵਾਹਾਂ ਕਰਕੇ ਕਰੋਨਾ ਵੈਕਸੀਨ ਨਹੀਂ ਲਗਵਾ ਰਹੇ । ਉਹਨਾਂ ਕਿਹਾ ਵੈਕਸੀਨ ਲਗਵਾ ਕੇ ਸਾਨੂੰ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ ।