Friday, May 9

ਦਾਣਾ ਮੰਡੀਆਂ ‘ਚ 7.06 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ, ਕਿਸਾਨਾਂ ਨੂੰ 914 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ – ਡਿਪਟੀ ਕਮਿਸ਼ਨਰ

ਲੁਧਿਆਣਾ, (ਸੰਜੇ ਮਿੰਕਾ) – ਚੱਲ ਰਹੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਵਿੱਚ 706925 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਚੱਲ ਰਹੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 9 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਕਿਆਸ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ 25 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਵਿਚ 706925 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ 706925 ਮੀਟ੍ਰਿਕ ਟਨ ਕਣਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਆ ਚੁੱਕੀ ਹੈ ਅਤੇ ਪੂਰਾ ਸਟਾਕ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੇ ਸਟਾਕ ਦਾ 65 ਪ੍ਰਤੀਸ਼ਤ ਹਿੱਸਾ ਵੀ ਚੁੱਕ ਲਿਆ ਗਿਆ ਹੈ ਅਤੇ ਇਸ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 914 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜਤਾ ਨਾਲ ਵਚਨਬੱਧ ਹੈ ਕਿ ਉਹ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਪੂਰੇ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੇ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਜਾਂ ਅਸੁਵਿਧਾ ਦਾ ਦਾਅਵਾ ਨਹੀਂ ਕੀਤਾ ਹੈ। ਸ੍ਰੀ ਸ਼ਰਮਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਬਾਕੀ ਅਨਾਜ ਵੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦਿਆ ਜਾਵੇ।

About Author

Leave A Reply

WP2Social Auto Publish Powered By : XYZScripts.com