Monday, July 21

ਜ਼ਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਵੱਲੋਂ ਜੱਜ ਸਹਿਬਾਨ, ਵਕੀਲਾਂ ਤੇ ਨਿਆਂਇਕ ਅਦਾਲਤਾਂ ‘ਚ ਤਾਇਨਾਤ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਨ ਕੈਂਪ ਆਯੋਜਿਤ

ਲੁਧਿਆਣਾ, (ਸੰਜੇ ਮਿੰਕਾ)  – ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਜਿਲ੍ਹਾ ਕਚਹਿਰੀਆ, ਕੰਪਲੈਕਸ, ਲੁਧਿਆਣਾ ਵਿੱਚ ਮਾਨਯੋਗ ਜੱਜ ਸਾਹਿਬਾਨ ਅਤੇ ਨਿਆਂਇਕ ਅਦਾਲਤਾਂ ਵਿੱਚ ਤਾਇਨਾਤ ਕਰਮਚਾਰੀਆਂ ਲਈ ਇੱਕ ਸਪੈਸ਼ਲ ਵੈਕਸੀਨੇਸ਼ਨ  ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਸੁਮੀਤ ਮੱਕੜ, ਮਾਨਯੋਗ ਚੀਡ ਜ਼ੂਡੀਸ਼ਿਅਲ ਮੈਜਿਸਟਰੇਟ, ਲੁਧਿਆਣਾ, ਮੈਡਮ ਕਿਰਨ ਆਹਲੂਵਾਲੀਆ, ਸਿਵਲ ਸਰਜਨ, ਲੁਧਿਆਣਾ, ਡਾ. ਪੁਨੀਤ ਜੁਨੇਜਾ, ਜ਼ਿਲ੍ਹਾ ਟੀਕਾਕਰਨ ਅਫ਼ਸਰ, ਸ੍ਰੀ ਪੁਨੀਤ ਪਾਲ ਸਿੰਘ ਗਿੱਲ, ਜਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ ਵੀ ਵਿਸ਼ੇਸ਼ ਤੌਰ ਤੇ ਮੌਜ਼ੂਦ ਸਨ। ਇਸ ਕੈਂਪ ਵਿੱਚ ਵੱਖ-ਵੱਖ ਜੱਜਿਜ ਸਾਹਿਬਾਨ, ਨਿਆਂਇਕ ਅਦਾਲਤਾਂ ਵਿੱਚ ਤੈਨਾਤ ਸਟਾਫ ਮੈਂਬਰਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦੀ  ਪਹਿਲੀ ਅਤੇ ਦੂਜੀ ਖੁਰਾਕ ਦਿੱਤੀ ਗਈ। ਇਸ ਕੈਂਪ ਵਿੱਚ ਸਿਵਲ ਸਰਜਨ, ਲੁਧਿਆਣਾ ਵੱਲੋਂ ਭੇਜੀ ਗਈ ਟੀਮ ਜਿਸ ਵਿੱਚ ਡਾ. ਸੋਨਲ ਅਰੋੜਾ, ਮੈਡੀਕਲ ਅਫਸਰ, ਸ੍ਰੀ ਗੁਰਇਕਬਾਲ ਸਿੰਘ, ਫਾਰਮੇਸੀ ਅਫਸਰ, ਮੈਡਮ ਕੁਲਵੰਤ ਕੌਰ, ਏ.ਐਨ.ਐਮ. ਮੈਡਮ ਸੁਰਿੰਦਰ ਕੌਰ, ਆਸ਼ਾ ਵਰਕਰ ਸ਼ਾਮਲ ਸਨ, ਵੱਲੋਂ  ਜੱਜ ਸਾਹਿਬਾਨ ਅਤੇ ਸਟਾਫ ਮੈਂਬਰਾਂ ਦਾ ਟੀਕਾਕਰਣ ਕੀਤਾ ਗਿਆ। ਇਸ ਮੌਕੇ ਤੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਟੀਕਾਕਰਨ ਪੂਰਨ ਤੌਰ ‘ਤੇ ਸੁਰੱਖਿਅਤ ਹੈ ਅਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਬਹੁਤ ਉਪਯੋਗੀ ਹੈ ਅਤੇ ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਇਸ ਤੋਂ  ਬਚਾਅ ਲਈ ਸਾਨੂੰ ਸਾਰਿਆਂ ਨੂੰ ਜਲਦ ਤੋਂ ਜਲਦ ਆਪੋ-ਆਪਣਾ  ਟੀਕਾਕਰਨ ਕਰਵਾ ਲੈਣਾ ਚਾਹੀਦਾ ਹੈ ।

About Author

Leave A Reply

WP2Social Auto Publish Powered By : XYZScripts.com